ਆਦਮਪੁਰ ਤੋਂ ਹਵਾਈ ਉਡਾਣਾਂ ਦਾ ਸਮਾਂ ਬਦਲਿਆ
ਸਰਦੀਆਂ ਕਾਰਨ ਆਦਮਪੁਰ ਹਵਾਈ ਅੱਡੇ ਤੋਂ ਚੱਲਣ ਵਾਲੀਆਂ ਦੋਵੇਂ ਉਡਾਣਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਸੀ ਤਾਂ ਜੋ ਠੰਢ ਕਾਰਨ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਏਅਰਪੋਰਟ ਡਾਇਰੈਕਟਰ ਪੁਸ਼ਪਿੰਦਰ ਨਿਰਾਲਾ ਨੇ...
Advertisement
ਸਰਦੀਆਂ ਕਾਰਨ ਆਦਮਪੁਰ ਹਵਾਈ ਅੱਡੇ ਤੋਂ ਚੱਲਣ ਵਾਲੀਆਂ ਦੋਵੇਂ ਉਡਾਣਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਸੀ ਤਾਂ ਜੋ ਠੰਢ ਕਾਰਨ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਏਅਰਪੋਰਟ ਡਾਇਰੈਕਟਰ ਪੁਸ਼ਪਿੰਦਰ ਨਿਰਾਲਾ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਵੱਲੋਂ 5 ਨਵੰਬਰ ਤੋਂ ਆਦਮਪੁਰ-ਮੁੰਬਈ ਇੰਡੀਗੋ ਉਡਾਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਉਡਾਣ ਹੁਣ ਮੁੰਬਈ ਤੋਂ ਆਦਮਪੁਰ ਲਈ ਬਾਅਦ ਦੁਪਹਿਰ 2 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 4:20 ਵਜੇ ਆਦਮਪੁਰ ਪਹੁੰਚੇਗੀ। ਇਹ ਆਦਮਪੁਰ ਤੋਂ ਸ਼ਾਮ 4:50 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 7:20 ਵਜੇ ਮੁੰਬਈ ਪਹੁੰਚੇਗੀ। ਡਾਇਰੈਕਟਰ ਨੇ ਦੱਸਿਆ ਕਿ ਇਹ ਨਵਾਂ ਸਮਾਂ ਮੌਸਮ ਵਿੱਚ ਤਬਦੀਲੀਆਂ ਦੇ ਆਧਾਰ ’ਤੇ ਨਿਰਧਾਰਤ ਕੀਤਾ ਗਿਆ ਹੈ, ਜਿਸ ਨੂੰ ਮੌਸਮ ਦੇ ਆਧਾਰ ’ਤੇ ਦੁਬਾਰਾ ਬਦਲਿਆ ਜਾ ਸਕਦਾ ਹੈ।
Advertisement
Advertisement
×

