ਸੂਬਾ ਤੇ ਕੇਂਦਰ ਸਰਕਾਰਾਂ ਕਾਰਨ ਹੜ੍ਹ ਪ੍ਰਭਾਵਿਤ ਲੋਕ ਪ੍ਰੇਸ਼ਾਨ: ਚੀਮਾ
ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋ ਕੇ ਸੰਗਤ ਵੱਲੋਂ ਕੀਤੀ ਜਾ ਰਹੀ ਕਾਰਸੇਵਾ ਦੀ ਸ਼ਲਾਘਾ ਕੀਤੀ। ਡਾ. ਚੀਮਾ ਨੇ ਦੋਸ਼ ਲਗਾਇਆ ਕਿ...
Advertisement
ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋ ਕੇ ਸੰਗਤ ਵੱਲੋਂ ਕੀਤੀ ਜਾ ਰਹੀ ਕਾਰਸੇਵਾ ਦੀ ਸ਼ਲਾਘਾ ਕੀਤੀ। ਡਾ. ਚੀਮਾ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਤਾਲਮੇਲ ਦੀ ਘਾਟ ਕਾਰਨ ਹੜ੍ਹ ਪ੍ਰਭਾਵਿਤ ਲੋਕ ਪ੍ਰੇਸ਼ਾਨ ਹਨ। ਕੈਗ ਰਿਪੋਰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਡਿਜ਼ਾਸਟਰ ਮੈਨੇਜਮੈਂਟ ਲਈ ਜਾਰੀ ਫੰਡ ਮਕਸਦ ਤੋਂ ਹਟ ਕੇ ਵਰਤੇ ਗਏ ਹਨ ਤੇ ਹੁਣ ਸਰਕਾਰ ਕੋਲ ਹੜ੍ਹ ਪੀੜਤਾਂ ਦੀ ਮਦਦ ਲਈ ਪੈਸਾ ਨਹੀਂ ਹੈ। ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਵਿੱਤ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਨਾ ਮਿਲਣਾ ਤੇ 12 ਹਜ਼ਾਰ ਕਰੋੜ ਰੁਪਏ ਦਾ ਮਸਲਾ ਨਾ ਉਠਾਏ ਜਾਣ ’ਤੇ ਵੀ ਡਾ. ਚੀਮਾ ਨੇ ਸਵਾਲ ਖੜ੍ਹੇ ਕੀਤੇ।
Advertisement
Advertisement