ਹੜ੍ਹਾਂ ਕਾਰਨ ਨੁਕਸਾਨ: ਪੰਜਾਬ ਦੇ ਨੁਮਾਇੰਦਿਆਂ ਦੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੀਟਿੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹਾਲ ਹੀ ਵਿੱਚ ਕੀਤੇ ਗਏ ਦੌਰੇ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਦੇ ਵਫਦ ਨਾਲ ਦਿੱਲੀ ਵਿੱਚ ਇੱਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹਾਲ ਹੀ ਵਿੱਚ ਕੀਤੇ ਗਏ ਦੌਰੇ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਦੇ ਵਫਦ ਨਾਲ ਦਿੱਲੀ ਵਿੱਚ ਇੱਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀਆਂ ਰਿਪੋਰਟਾਂ ਬਣਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੇਣ ਲਈ ਅਗਲੀ ਪ੍ਰਕਿਰਿਆ ਸ਼ੁਰੂ ਕਰਨ ਦੇ ਸਬੰਧ ਵਿਚ ਕੀਤੀ ਗਈ ਹੈ।
ਇਸ ਮੀਟਿੰਗ ਵਿੱਚ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਮਾਲਵੇ ਖੇਤਰ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਫਿਰੋਜ਼ਪੁਰ ਤੇ ਤਰਨ ਤਾਰਨ ਦੀ ਨੁਮਾਇੰਦਗੀ ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਦਲਜੀਤ ਸਿੰਘ ਮਹਾਲਮ ਨੇ ਕੀਤੀ। ਦਲਜੀਤ ਸਿੰਘ ਮਹਾਲਮ ਜੋ ਕਿ ਪਹਿਲੇ ਦਿਨ ਤੋਂ ਹੀ ਹੜ੍ਹਾਂ ਵਿੱਚ ਡੁੱਬੇ ਲੋਕਾਂ ਦੀ ਮਦਦ ਕਰ ਰਹੇ ਹਨ ਅਤੇ ਮੈਡੀਕਲ ਸਹੂਲਤਾਂ ਮੁਹਈਆ ਕਰਵਾ ਰਹੇ ਹਨ।
ਇਸ ਮੌਕੇ ਦਲਜੀਤ ਸਿੰਘ ਮਹਾਲਮ ਨੇ ਕੇਂਦਰੀ ਮੰਤਰੀ ਦੇ ਧਿਆਨਵਿਚ ਲਿਆਂਦਾ ਕਿ ਤੇਜ ਪਾਣੀ ਦੇ ਵਹਾਅ ਨੇ ਇਸ ਪਿੰਡ ਨੂੰ ਵੱਡੀ ਢਾਹ ਲਾਈ ਹੈ ਅਤੇ ਸਾਰੀ ਜ਼ਮੀਨ ਦਰਿਆ ਅਧੀਨ ਆ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਹਡ੍ਹ ਪ੍ਰਭਾਵਿਤ ਲੋਕਾਂ ਲਈ ਲੋੜੀਂਦੀ ਮਦਦ ਦੀ ਮੰਗ ਵੀ ਕੀਤੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਆਈਆਂ ਹੋਈਆਂ ਜਥੇਬੰਦੀਆਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
Advertisement
Advertisement