ਰਾਜਪੁਰਾ ਸਬ ਡਿਵੀਜ਼ਨ ਦੇ ਘੱਗਰ ਨੇੜਲੇ ਪਿੰਡਾਂ ਲਈ ਹੜ੍ਹਾਂ ਦੀ ਚੇਤਾਵਨੀ ਜਾਰੀ
ਲੋਡ਼ ਪੈਣ ’ਤੇ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਨੰਬਰ ’ਤੇ ਸੰਪਰਕ ਕਰਨ ਤੇ ਸੂਚਨਾ ਦੇਣ ਦੀ ਦਿੱਤੀ ਸਲਾਹ
Advertisement
ਘੱਗਰ ਦਰਿਆ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ ਡਿਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
ਐਸਡੀਐਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸੇਧਾਂ ਮੁਤਾਬਕ ਇਲਾਕੇ ਦੇ ਪਿੰਡਾਂ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ।
Advertisement
ਉਨ੍ਹਾਂ ਕਿਹਾ ਕਿ ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜਨਤਾ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ।
Advertisement