ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਦਾ ਕਹਿਰ: ਭਾਜਪਾ ਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖੇ

ਪੀਡ਼ਤ ਲੋਕਾਂ ਦੀ ਮਦਦ ਲਈ ਤੁਰੰਤ ਵਿਸ਼ੇਸ਼ ਪੈਕੇਜ ਐਲਾਨਣ ਦੀ ਮੰਗ
Advertisement
ਪੰਜਾਬ ਵਿੱਚ ਹੜ੍ਹਾਂ ਕਾਰਨ ਇੱਕ ਹਜ਼ਾਰ ਤੋਂ ਵੱਧ ਪਿੰਡਾਂ ਦੇ ਲੋਕ ਬੇਘਰ ਹੋ ਗਏ ਹਨ। ਕਿਸਾਨਾਂ ਦੀ ਤਿੰਨ ਲੱਖ ਏਕੜ ਤੋਂ ਵੱਧ ਫ਼ਸਲ ਨੁਕਸਾਨੀ ਗਈ ਹੈ ਜਦੋਂਕਿ ਵੱਡੀ ਗਿਣਤੀ ਵਿੱਚ ਪਸ਼ੂਆਂ ਦਾ ਵੀ ਨੁਕਸਾਨ ਹੋਇਆ ਹੈ। ਇਸੇ ਨੂੰ ਦੇਖਦਿਆਂ ਅੱਜ ਭਾਜਪਾ ਤੇ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿਖ ਕੇ ਪੰਜਾਬ ਨੂੰ ਵਿਸ਼ੇਸ਼ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਹਾਲਾਂਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਔਖੇ ਸਮੇਂ ਵਿੱਚ ਸੂਬੇ ਦੀ ਬਾਂਹ ਫੜੇ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਕੇਂਦਰੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਭਾਰਤ ਦੀ ਖ਼ੁਰਾਕ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਦਾ ਮੁੱਖ ਧੁਰਾ ਹੈ ਪਰ ਹੁਣ ਸੂਬਾ ਹੜ੍ਹਾਂ ਦੀ ਮਾਰ ਹੇਠ ਹੈ। ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੁਲਾਂਕਣ ਟੀਮਾਂ ਨੂੰ ਤੁਰੰਤ ਭੇਜਿਆ ਜਾਵੇ ਤੇ ਲੋਕਾਂ ਦੀ ਮਦਦ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨਿਆ ਜਾਵੇ।ਪੰਜਾਬ ਦਾ ਦੌਰਾ ਕਰਨ ਪ੍ਰਧਾਨ ਮੰਤਰੀ: ਬਾਜਵਾ

Advertisement

ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿਖ ਕੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਤੁਰੰਤ ਪੰਜਾਬ ਦਾ ਦੌਰਾ ਕਰਨ ਤੇ ਰਾਹਤ ਪੈਕੇਜ ਐਲਾਨਣ। ਉਨ੍ਹਾਂ ਪੱਤਰ ਵਿੱਚ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਦੋ ਦਰਜਨ ਦੇ ਕਰੀਬ ਜਾਨਾਂ ਚਲੀਆਂ ਗਈਆਂ ਹਨ। ਇੱਕ ਹਜ਼ਾਰ ਤੋਂ ਵੱਧ ਪਿੰਡ ਤਬਾਹ ਹੋ ਚੁੱਕੇ ਹਨ ਤੇ ਤਿੰਨ ਲੱਖ ਏਕੜ ਫ਼ਸਲ ਬਰਬਾਦ ਹੋ ਚੁੱਕੀ ਹੈ। ਵੱਖ-ਵੱਖ ਥਾਵਾਂ ’ਤੇ ਫਸੇ ਲੱਖਾਂ ਲੋਕਾਂ ਨੂੰ ਭੋਜਨ ਤੇ ਹੋਰ ਜ਼ਰੂਰੀ ਵਸਤਾਂ ਦੀ ਤੁਰੰਤ ਲੋੜ ਹੈ।

 

ਪੰਜਾਬ ਲਈ ਆਪਣੀ ਜ਼ਿੰਮੇਵਾਰੀ ਸਮਝੇ ਕੇਂਦਰ: ਗੋਇਲ

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਲੈਣ ਦੀ ਅਪੀਲ ਕੀਤੀ ਤਾਂ ਉਸ ਨੇ ਵੀ ਹੱਥ ਖੜ੍ਹੇ ਕਰ ਦਿੱਤੇ ਹਨ।

 

Advertisement
Show comments