ਉੱਤਰਾਖੰਡ ਦੇ ਚਮੋਲੀ ’ਚ ਹੜ੍ਹ: ਸਮਰਾਲਾ ਦੇ ਪੂਰਬਾ ਪਿੰਡ ਦੇ ਚਾਰ ਨੌਜਵਾਨ ਲਾਪਤਾ : The Tribune India

ਉੱਤਰਾਖੰਡ ਦੇ ਚਮੋਲੀ ’ਚ ਹੜ੍ਹ: ਸਮਰਾਲਾ ਦੇ ਪੂਰਬਾ ਪਿੰਡ ਦੇ ਚਾਰ ਨੌਜਵਾਨ ਲਾਪਤਾ

ਉੱਤਰਾਖੰਡ ਦੇ ਚਮੋਲੀ ’ਚ ਹੜ੍ਹ: ਸਮਰਾਲਾ ਦੇ ਪੂਰਬਾ ਪਿੰਡ ਦੇ ਚਾਰ ਨੌਜਵਾਨ ਲਾਪਤਾ

ਪੱਤਰ ਪ੍ਰੇਰਕ

ਸਮਰਾਲਾ, 8 ਫਰਵਰੀ

ਉੱਤਰਾਖੰਡ ਦੇ ਚਮੋਲੀ ’ਚ ਐਤਵਾਰ ਨੂੰ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਦੀ ਲਪੇਟ ਵਿਚ ਆਉਣ ਕਾਰਨ ਪੰਜਾਬ ਦੇ ਤਹਿਸੀਲ ਸਮਰਾਲਾ ਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਲਾਪਤਾ ਹੋ ਗਏ ਹਨ। ਇਸ ਪਿੰਡ ਵਿਚੋਂ ਅੱਧੀ ਦਰਜਨ ਦੇ ਕਰੀਬ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਇੱਥੇ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਜਾਂਦੇ ਹਨ। ਬਲਾਕ ਸਮਿਤੀ ਸਮਰਾਲਾ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਅਤੇ ਪਿੰਡ ਪੂਰਬਾ ਦੇ ਸਰਪੰਚ ਜਗਰੂਪ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਪੁੱਤਰ ਬਹਾਦਰ ਸਿੰਘ (28), ਸੁਖਵਿੰਦਰ ਸਿੰਘ ਪੁੱਤਰ ਰਾਮ ਆਸਰਾ (45),ਕੇਵਲ ਸਿੰਘ ਪੁੱਤਰ ਕਰਨੈਲ ਸਿੰਘ (45), ਸੁਖਵਿੰਦਰ ਸਿੰਘ ਪੁੱਤਰ ਜਵਾਲਾ ਸਿੰਘ (47) ਲਾਪਤਾ ਦੱਸੇ ਜਾ ਰਹੇ ਹਨ । ਇਨ੍ਹਾਂ ਦੇ ਨਾਲ ਦੇ ਸਾਥੀ ਨੈਬ ਸਿੰਘ ਪੁੱਤਰ ਕਰਨੈਲ ਸਿੰਘ ਹਰਪਾਲ ਸਿੰਘ ਪੁੱਤਰ ਬਹਾਦਰ ਸਿੰਘ ਹੋਰਾਂ ਨਾਲ ਪਰਿਵਾਰਕ ਮੈਂਬਰਾਂ ਦੀ ਲਗਾਤਾਰ ਗੱਲਬਾਤ ਹੋ ਰਹੀ ਹੈ। ਪਿੰਡ ਪੂਰਬਾ ਵਿਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਵੱਲੋਂ ਇਨ੍ਹਾਂ ਦੇ ਸਹੀ ਸਲਾਮਤ ਹੋਣ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All