ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਦੀ ਮਾਰ: ਵਿਰੋਧੀ ਧਿਰਾਂ ਨੇ ਪ੍ਰਧਾਨ ਮੰਤਰੀ ਤੋਂ ਕੀਤੀ ਵਿਸ਼ੇਸ਼ ਪੈਕੇਜ ਦੀ ਮੰਗ

ਵਡ਼ਿੰਗ, ਸੁਖਬੀਰ, ਰੰਧਾਵਾ, ਮੀਤ ਹੇਅਰ ਨੇ ਲਿਖਿਆ ਪੱਤਰ
Advertisement

ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਹਾਲੇ ਤੱਕ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ। ਇਸੇ ਤਹਿਤ ਅੱਜ ਵਿਰੋਧੀ ਧਿਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਮੀਤ ਹੇਅਰ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਖ-ਵੱਖ ਸੂਬਿਆਂ ਵਿੱਚ ਹੜ੍ਹਾਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਅੰਤਰ-ਮੰਤਰਾਲਾ ਕਮੇਟੀ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਅਤੇ ਨਾਲ ਹੀ ਐੱਨ.ਡੀ.ਆਰ.ਐੱਫ ਅਤੇ ਫੌਜੀ ਅਮਲੇ ਦੀ ਤਾਇਨਾਤੀ ਵਧਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਖਾਂ ਏਕੜ ਫਸਲ ਡੁੱਬ ਗਈ ਹੈ ਅਤੇ ਹਜ਼ਾਰਾਂ ਘਰਾਂ ਦਾ ਨੁਕਸਾਨ ਹੋਣ ਤੋਂ ਇਲਾਵਾ ਸੜਕੀ ਤੇ ਬਿਜਲੀ ਢਾਂਚੇ ਦਾ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤ ਵਿੱਚ ਅੰਨਦਾਤਾ ਦੇ ਬਚਾਅ ਲਈ ਫੌਰੀ ਕਦਮ ਚੁੱਕਣ ਦੀ ਜਰੂਰਤ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿੱਖ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ।

Advertisement
Advertisement
Show comments