ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਦੀ ਮਾਰ: ਸਿਆਸੀ ਪਾਰਟੀਆਂ ਰਾਹਤ ਕਾਰਜਾਂ ’ਚ ਜੁਟੀਆਂ

‘ਆਪ’, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂ ਹਡ਼੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁੱਜੇ
ਹੜ੍ਹ ਪੀੜਤਾਂ ਨੂੰ ਲੰਗਰ ਵਰਤਾਉਂਦੇ ਹੋਏ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ। -ਫੋਟੋ: ਵਿਸ਼ਾਲ ਕੁਮਾਰ
Advertisement

ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਡੁੱਬ ਗਈਆਂ ਹਨ, ਪਸ਼ੂਆਂ ਦੇ ਨੁਕਸਾਨ ਸਣੇ ਲੋਕਾਂ ਦਾ ਘਰੇਲੂ ਸਾਮਾਨ ਵੀ ਖ਼ਰਾਬ ਹੋ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਦੀਆਂ ਸਿਆਸੀ ਪਾਰਟੀਆਂ ‘ਆਪ’, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪੀੜਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਸਣੇ ਰਾਹਤ ਸਮੱਗਰੀ ਦਾ ਪ੍ਰਬੰਧ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਪਠਾਨਕੋਟ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ, ਲਾਲਚੰਦ ਕਟਾਰੂਚੱਕ, ਲਾਲਜੀਤ ਭੁੱਲਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਲਬੀਰ ਸਿੰਘ ਸੀਚੇਵਾਲ ਆਦਿ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੁਕਾਨਦਾਰਾਂ ਨੂੰ ਕਾਲਾਬਾਜ਼ਾਰੀ ਨਾ ਕਰਨ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਕਾਂਗਰਸੀ ਆਗੂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਖ਼ੁਦ ਕਿਸ਼ਤੀਆਂ ਵਿੱਚ ਬੈਠ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਰਹੇ ਹਨ। ਵਿਰੋਧੀ ਧਿਰ ਨੇ ਸੂਬਾ ਸਰਕਾਰ ਦੀਆਂ ਮੌਨਸੂਨ ਦੀ ਆਮਦ ਤੋਂ ਪਹਿਲਾਂ ਕੀਤੀਆਂ ਤਿਆਰੀਆਂ ’ਤੇ ਵੀ ਸਵਾਲ ਚੁੱਕੇ ਹਨ।

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਰਨਾਂ ਆਗੂਆਂ ਵੱਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਸ੍ਰੀ ਬਾਦਲ ਨੇ ਮੰਡ ਇਲਾਕੇ ਦੇ ਲੋਕਾਂ ਨੂੰ 10 ਹਜ਼ਾਰ ਲਿਟਰ ਡੀਜ਼ਲ, ਮਿੱਟੀ ਸਣੇ ਹੋਰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਲੰਗਰ ਦੀ ਸੇਵਾ ਵੀ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਵੀ ਦੌਰਾ ਕੀਤਾ।

 

‘ਆਪ’ ਨੇ ਲੋਕਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜੀ

‘ਆਪ’ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ‘ਆਪ’ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਰਵਾਨਾ ਕੀਤਾ।

Advertisement
Show comments