DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SAD ਦੀ ਸਰਕਾਰ ਬਣਨ 'ਤੇ ਸੂਬੇ ਵਿਚ ਫੂਡ ਪ੍ਰੋਸੈਸਿੰਗ ਇੰਡਸਟਰੀ ਕੀਤੀ ਜਾਵੇਗੀ ਸਥਾਪਤ : ਸੁਖਬੀਰ ਬਾਦਲ

ਪੰਜਾਬ ਬਚਾਓ ਰੈਲੀ ਦੌਰਾਨ ਵਿਰੋਧੀਆਂ ਨੂੰ ਨਿਸ਼ਾਨੇ ਉੱਤੇ ਲਿਆ

  • fb
  • twitter
  • whatsapp
  • whatsapp
Advertisement

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਸੱਤਾ 'ਚ ਆਉਂਦੀ ਹੈ ਤਾਂ ਸੂਬੇ ਵਿਚ ਫੂਡ ਪ੍ਰੋਸੈਸਿੰਗ ਇੰਡਸਟਰੀ ਸਥਾਪਤ ਕੀਤੀ ਜਾਵੇਗੀ।

ਰਈਆ ਦੇ ਤਾਰਾ ਵਾਲੀ ਗਰਾਊਂਡ ਵਿਖੇ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਵਿਰੋਧੀਆਂ ਨੂੰ ਨਿਸ਼ਾਨੇ ਉੱਤੇ ਲਿਆ। ਉਨ੍ਹਾਂ ਕਿਹਾ ਕਿ 22 ਸਾਲਾਂ ਦੌਰਾਨ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਸੂਬੇ ਦੇ ਲੋਕਾਂ ਨੂੰ ਜੋ ਕੁੱਝ ਮਿਲਿਆ ਹੈ, ਉਹ ਬਾਕੀ ਪਾਰਟੀਆਂ ਨਹੀਂ ਦੇ ਸਕਦੀਆਂ। ਉਨ੍ਹਾਂ ਦੋਸ਼ ਲਗਾਇਆ ਕਿ ਜਿੰਨੀਆਂ ਵੀ ਦਿੱਲੀ ਦੀਆਂ ਪਾਰਟੀਆਂ ਇੱਥੇ ਆਈਆਂ ਹਨ, ਉਨ੍ਹਾਂ ਨੇ ਮੁਗ਼ਲਾਂ ਅਤੇ ਅੰਗਰੇਜ਼ਾਂ ਦੀ ਤਰ੍ਹਾਂ ਪੰਜਾਬ ਨੂੰ ਲੁੱਟਿਆ ਹੈ।

Advertisement

ਸੁਖਬੀਰ ਬਾਦਲ ਨੇ ਅਕਾਲੀ ਦਲ ਸਰਕਾਰ ਵੇਲੇ ਦੀਆਂ ਪ੍ਰਾਪਤੀਆਂ ਨੂੰ ਵੀ ਗਿਣਾਇਆ। ਉਨ੍ਹਾਂ ਕਿਹਾ 60 ਸਾਲਾਂ ਵਿਚ ਸੂਬੇ ਵਿਚ ਕਈ ਮੁੱਖ ਮੰਤਰੀ ਆਏ ਪਰ ਪੰਜਾਬ ਵਿੱਚ ਅਸਲ ਵਿਕਾਸ ਕੇਵਲ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਰਹਿੰਦਿਆਂ ਹੀ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਉੱਤੇ ਸਿੱਖ ਸੰਸਥਾਵਾਂ ਵਿੱਚ ਦਖਲਅੰਦਾਜ਼ੀ ਕਰਨ ਦਾ ਦੋਸ਼ ਵੀ ਲਗਾਇਆ। ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ 'ਆਪ' ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੋਈ ਵੀ ਯਤਨ ਨਹੀਂ ਕੀਤਾ ਹੈ।

Advertisement

Advertisement
×