ਚੰਡੀਗੜ (ਟਨਸ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇੱਥੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਵਿਭਾਗ ਨੇ ਵੱਖ-ਵੱਖ ਟੀਮਾਂ ਬਣਾਈਆਂ ਹਨ ਤਾਂ ਜੋ ਉਹ ਦੂਸਰੇ ਜ਼ਿਲ੍ਹਿਆਂ ਵਿੱਚ ਵੀ ਖਾਣ-ਪੀਣ ਦਾ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰ ਸਕਣ। ਜੌੜੇਮਾਜਰਾ ਨੇ ਦੱਸਿਆ ਕਿ ਵਿਭਾਗ ਨੇ ‘ਈਟ ਰਾਈਟ’ ਮੁਹਿੰਮ ਚਲਾਈ ਹੈ ਜਿਸ ਤਹਿਤ ਸਕੂਲਾਂ ਵਿੱਚ ਜੰਕ ਫੂਡ ਬੰਦ ਕਰਨ ਲਈ ਚੈਕਿੰਗ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸੈਮੀਨਾਰ ਕਰ ਕੇ ਬੱਚਿਆਂ ਨੂੰ ਜੰਕ ਫੂਡ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।