ਦਰਸ਼ਨ ਸਿੰਘ ਸੋਢੀ
ਮੁਹਾਲੀ, 23 ਜੁਲਾਈ
ਸਿੱਖਿਆ ਭਵਨ ਦੇ ਬਾਹਰ 38 ਦਿਨਾਂ ਤੋਂ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨੇ ਸ਼ੁੱਕਰਵਾਰ ਨੂੰ ਚੌਥੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ। ਵਾਈਪੀਐੱਸ ਚੌਂਕ ‘ਤੇ ਮੁਹਾਲੀ ਪੁਲੀਸ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਜਬਰਦਸਤ ਬੈਰੀਕੇਡਿੰਗ ਕੀਤੀ ਗਈ ਹੈ। ਪੈਦਲ ਮਾਰਚ ਦੀ ਅਗਵਾਈ ਪੰਜ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਅਤੇ ਜਸਵੰਤ ਸਿੰਘ ਪੰਨੂ ਨੇ ਕੀਤੀ।