ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਕਤੂਬਰ
ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾ ਰਹੇ ਇਕ ਯਾਤਰੂ ਕੋਲੋਂ ਵੱਡੀ ਮਾਤਰਾ ਵਿੱਚ ਵਿਦੇਸ਼ੀ ਅਤੇ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਹਵਾਈ ਅੱਡੇ ’ਤੇ ਤਾਇਨਾਤ ਸੀਆਈਐੱਸਐੱਫ ਦੀ ਟੀਮ ਵੱਲੋਂ ਜਦੋਂ ਇੱਥੇ ਜਾਂਚ ਕੀਤੀ ਜਾ ਰਹੀ ਸੀ ਤਾਂ ਇਸ ਵਿਅਕਤੀ ਦੇ ਬੈਗ ਦੀ ਸਕੈਨਿੰਗ ਦੌਰਾਨ ਇਸ ਵਿੱਚੋਂ ਇਹ ਵਿਦੇਸ਼ੀ ਅਤੇ ਭਾਰਤੀ ਕਰੰਸੀ ਮਿਲੀ ਹੈ। ਬਾਅਦ ਵਿਚ ਇਸ ਵਿਅਕਤੀ ਨੂੰ ਕਸਟਮ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ। ਵਿਭਾਗ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਦੌਰਾਨ ਇਸ ਵਿਅਕਤੀ ਕੋਲੋਂ ਦਸ ਲੱਖ 14 ਹਜ਼ਾਰ 560 ਰੁਪਏ ਮੁੱਲ ਦੀ ਵਿਦੇਸ਼ੀ ਕਰੰਸੀ ਤੇ ਇੱਕ ਲੱਖ ਪੰਜਾਹ ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ, ਜੋ ਜ਼ਬਤ ਕਰ ਲਈ ਗਈ ਹੈ।