‘ਆਪ’ ਦੇ ਸਾਬਕਾ ਆਗੂ ਅਸ਼ੋਕ ਤੰਵਰ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਹਰਿਆਣਾ ਵਿੱਚ ‘ਆਪ’ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨੀ ਛੱਡਣ ਵਾਲੇ ਅਸ਼ੋਕ ਤੰਵਰ ਅੱਜ ਭਾਜਪਾ ’ਚ ਸ਼ਾਮਲ ਹੋ ਗਏ। ਭਾਜਪਾ ਹੈੱਡਕੁਆਰਟਰ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ...
Advertisement
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਹਰਿਆਣਾ ਵਿੱਚ ‘ਆਪ’ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨੀ ਛੱਡਣ ਵਾਲੇ ਅਸ਼ੋਕ ਤੰਵਰ ਅੱਜ ਭਾਜਪਾ ’ਚ ਸ਼ਾਮਲ ਹੋ ਗਏ। ਭਾਜਪਾ ਹੈੱਡਕੁਆਰਟਰ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਅਸ਼ੋਕ ਤੰਵਰ ਨੇ ਲੰਘੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ‘ਆਪ’ ’ਚ ਸ਼ਾਮਲ ਹੋਣ ਤੋਂ ਪਹਿਲਾਂ ਕਾਂਗਰਸ ਵਿੱਚ ਸਨ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਸ਼ੋਕ ਤੰਵਰ ਦੇ ਭਾਜਪਾ ਵਿੱਚ ਆਉਣ ਨਾਲ ਹਰਿਆਣਾ ਵਿੱਚ ਪਾਰਟੀ ਹੋਰ ਮਜ਼ਬੂਤ ਹੋਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਸੂਬੇ ਵਿੱਚ ਬਿਹਤਰ ਪ੍ਰਦਰਸ਼ਨ ਕਰੇਗੀ। ਮੈਂਬਰਸ਼ਿਪ ਸੰਭਾਲਣ ਤੋਂ ਬਾਅਦ ਅਸ਼ੋਕ ਤੰਵਰ ਨੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ।
Advertisement
Advertisement