ਜ਼ਿਲ੍ਹਾ ਪਰਿਸ਼ਦ ਚੋਣਾਂ: ਅਕਾਲੀ ਦਲ ਆਗੂ ਹਮਲੇ ’ਚ ਗੰਭੀਰ ਜ਼ਖ਼ਮੀ
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਵੱਕਾਰੀ ਬਲਾਕ ਸਮਿਤੀ ਜ਼ੋਨ ਜੰਬਰ ਬਸਤੀ ਅਧੀਨ ਆਉਂਦੇ ਪਿੰਡ ਫਤਿਹਗੜ੍ਹ ਨੌ ਆਬਾਦ ’ਚ ਵੋਟਿੰਗ ਦੇ ਆਖ਼ਰੀ ਪੜਾਅ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰਤਾਪ ਸਿੰਘ ਕੁਝ...
Advertisement
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਵੱਕਾਰੀ ਬਲਾਕ ਸਮਿਤੀ ਜ਼ੋਨ ਜੰਬਰ ਬਸਤੀ ਅਧੀਨ ਆਉਂਦੇ ਪਿੰਡ ਫਤਿਹਗੜ੍ਹ ਨੌ ਆਬਾਦ ’ਚ ਵੋਟਿੰਗ ਦੇ ਆਖ਼ਰੀ ਪੜਾਅ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰਤਾਪ ਸਿੰਘ ਕੁਝ ਲੋਕਾਂ ਵੱਲੋਂ ਕੀਤੇ ਕਥਿਤ ਹਮਲੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਦਾਖ਼ਲ ਕਰਵਾਇਆ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਹਮਲੇ ਦੌਰਾਨ ਅਕਾਲੀ ਆਗੂ ਦੀ ਲੱਤ ’ਤੇ ਕਾਫੀ ਸੱਟਾਂ ਲੱਗੀਆਂ ਹਨ।
Advertisement
Advertisement
