ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਿਰਸ਼ਵਤ ਲੈਣ ਦੇ ਮਾਮਲੇ ’ਚ ਸਾਬਕਾ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਪੰਜ ਸਾਲ ਦੀ ਕੈਦ

ਗਵਾਹੀ ਦੌਰਾਨ ਮੁਕਰਨ ਵਾਲੇ ਵਿਅਕਤੀ ਖ਼ਿਲਾਫ਼ ਵੀ ਕਾਰਵਾਈ ਦੇ ਹੁਕਮ; ਝੂਠਾ ਕੇਸ ਦਰਜ ਕਰਨ ਦੀ ਦਿੱਤੀ ਸੀ ਧਮਕੀ
Advertisement

ਇੱਥੋਂ ਦੇ ਸਪੈਸ਼ਲ ਜੱਜ ਦਿਨੇਸ਼ ਕੁਮਾਰ ਵਧਵਾ ਨੇ ਅੱਜ ਆਪਣੇ ਫੈਸਲੇ ਵਿੱਚ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਸਾਬਕਾ ਸਹਾਇਕ ਜੇਲ੍ਹ ਸੁਪਰਡੈਂਟ ਹਰਬੰਸ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਣ ’ਤੇ ਪੰਜ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਜਸਕਰਨ ਸਿੰਘ ਨਾਮ ਦਾ ਵਿਅਕਤੀ ਕਤਲ ਦੇ ਕੇਸ ਵਿੱਚ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਸੀ। ਸਹਾਇਕ ਸੁਪਰਡੈਂਟ ਹਰਬੰਸ ਸਿੰਘ ਨੇ ਉਸ ’ਤੇ ਝੂਠਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ ਅਤੇ ਬਦਲੇ ਵਿੱਚ 15 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਮਗਰੋਂ ਕੈਦੀ ਜਸਕਰਨ ਸਿੰਘ ਦੇ ਰਿਸ਼ਤੇਦਾਰ ਸਤਵਿੰਦਰ ਸਿੰਘ ਨੇ ਸਹਾਇਕ ਜੇਲ੍ਹ ਸੁਪਰਡੈਂਟ ਨੂੰ 15,000 ਰੁਪਏ ਰਿਸ਼ਵਤ ਦੇ ਦਿੱਤੇ ਅਤੇ ਵਿਜੀਲੈਂਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਪੰਜ ਸਾਲ ਦੀ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਰਿਸ਼ਵਤ ਲੈਣ ਦਾ ਦੋਸ਼ੀ ਮੰਨਦਿਆਂ ਸਬੰਧਤ ਸਜ਼ਾ ਦਾ ਹੁਕਮ ਸੁਣਾਇਆ। ਇਸ ਦੇ ਨਾਲ ਹੀ ਮੁਦੱਈ ਸਤਵਿੰਦਰ ਸਿੰਘ ਖ਼ਿਲਾਫ਼ ਬਿਆਨ ਤੋਂ ਮੁਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਕਰਨ ਦਾ ਹੁਕਮ ਦਿੱਤਾ।

ਸਤਵਿੰਦਰ ਸਿੰਘ ਨੇ ਪਹਿਲਾਂ ਸਹਾਇਕ ਸੁਪਰਡੈਂਟ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਸੀ ਪਰ ਸੁਣਵਾਈ ਦੌਰਾਨ ਉਹ ਬਿਆਨ ਤੋਂ ਮੁੱਕਰ ਗਿਆ ਸੀ। ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ। ਸਹਾਇਕ ਜੇਲ੍ਹ ਸੁਪਰਡੈਂਟ ਨੇ ਅਦਾਲਤ ਕੋਲ ਰਹਿਮ ਦੀ ਅਪੀਲ ਕੀਤੀ ਸੀ ਪਰ ਅਦਾਲਤ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਰਗੇ ਗੰਭੀਰ ਮਾਮਲਿਆਂ ਵਿੱਚ ਮੁਲਜ਼ਮ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ।

Advertisement

Advertisement