ਚੰਡੀਗੜ੍ਹ, 4 ਸਤੰਬਰ
ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਲਕੇ ਬੁਖਾਰ ਕਾਰਨ ਚੰਡੀਗੜ੍ਹ ਦੇ ਪੀਜੀਆਈਐੱਮਈਆਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਬਾਦਲ ਨੂੰ ਬੀਤੀ ਸ਼ਾਮ ਤੋਂ ਹਲਕਾ ਬੁਖਾਰ ਸੀ ਅਤੇ ਪੀਜੀਆਈ ਵਿਖੇ ਉਨ੍ਹਾਂ ਦੀ ਜਾਂਚ ਕਰਵਾਈ ਜਾ ਰਹੀ ਹੈ।