ਦਰਸ਼ਨ ਸਿੰਘ ਸੋਢੀ
ਮੁਹਾਲ, 12 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਸ੍ਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।