DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਰਿਸ਼ਤੇਦਾਰ ਪਿਉ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਪਿਉ ਪੁੱਤ ਉੱਤੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਅੱਬਲ ਖੁਰਾਣਾ ਨੇੜੇ ਵਰ੍ਹਾਈਆਂ ਗੋਲੀਆਂ
  • fb
  • twitter
  • whatsapp
  • whatsapp
featured-img featured-img
ਵਿਨੈ ਪ੍ਰਤਾਪ ਸਿੰਘ ਬਰਾੜ
Advertisement

ਜੋਗਿੰਦਰ ਸਿੰਘ ਮਾਨ

ਮਾਨਸਾ 20 ਅਪਰੈਲ

Advertisement

ਮਾਨਸਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਰਦੂਲਗੜ੍ਹ ਦੇ ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਦੇ ਭਾਣਜੇ ਵਿਨੈ ਪ੍ਰਤਾਪ ਸਿੰਘ ਬਰਾੜ ਤੇ ਉਨ੍ਹਾਂ ਦੇ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਦਾ ਸ਼ਨਿੱਚਰਵਾਰ ਸ਼ਾਮੀਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਅੱਬਲ ਖੁਰਾਣਾ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਹਮਲਾਵਰ ਨੇ ਪਿਉ ਪੁੱਤਰ ’ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਉਹ ਇਕੱਠੇ ਸਨ ਤੇ ਚੰਡੀਗੜ੍ਹੋਂ ਪਿੰਡ ਪਰਤੇ ਸਨ। ਪੁਲੀਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਦਾ ਕਾਰਨ ਕੋਈ ਜ਼ਮੀਨੀ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਹਮਲਾਵਰ ਫਰਾਰ ਦੱਸੇ ਜਾਂਦੇ ਹਨ।

ਜਾਣਕਾਰੀ ਅਨੁਸਾਰ ਵਿਨੈ ਪ੍ਰਤਾਪ ਸਿੰਘ ਬਰਾੜ ਤੇ ਉਨ੍ਹਾਂ ਦਾ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਆਪਣੇ ਪਿੰਡ ਪਹੁੰਚੇ ਤਾਂ ਕੋਈ ਉਨ੍ਹਾਂ ਦੀ ਜ਼ਮੀਨ ’ਚ ਖੜ੍ਹਾ ਕੁਝ ਕਰ ਰਿਹਾ ਸੀ। ਪਿਉਂ ਪੁੱਤਰ ਨੇ ਉਸ ਵਿਅਕਤੀ ਨੂੰ ਰੋਕਣਾ ਚਾਹਿਆ ਤਾਂ ਉਸ ਨੇ ਮੌਕੇ ਉਪਰ ਹਥਿਆਰ ਲਿਆ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਪਿਉ ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਸਾਬਕਾ ਚੇਅਰਮੈਨ ਵਿਕਰਮ ਸਿੰਘ ਮੋਫਰ ਨੇ ਦੱਸਿਆ ਕਿ ‘ਆਪ’ ਸਰਕਾਰ 'ਚ ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਗਏ ਕਿ ਪਰਿਵਾਰ ਦੇ ਦੋ ਜੀਆਂ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਉਨ੍ਹਾਂ ਸਰਕਾਰ ਤੇ ਪੁਲੀਸ ਤੋਂ ਕਾਤਲਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ੍ਰੀ ਮੋਫ਼ਰ ਨੇ ਦੱਸਿਆ ਕਿ ਭਾਵੇਂ ਪੁਲੀਸ ਨੇ ਅਜੇ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ, ਪਰ ਪਰਿਵਾਰ ਨੇ ਪੋਸਟਮਾਰਟਮ ਉਪਰੰਤ ਦੋਵਾਂ ਮ੍ਰਿਤਕਾਂ ਦਾ ਅੱਜ ਬਾਅਦ ਦੁਪਹਿਰ ਸਸਕਾਰ ਕਰਨ ਦਾ ਫੈਸਲਾ ਕੀਤਾ ਹੈ।

Advertisement
×