ਦਵਾਈ ਦੀ ਓਵਰਡੋਜ਼ ਕਾਰਨ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਦੇ ਪੁੱਤਰ ਦੀ ਮੌਤ
ਇਥੇ ਐੱਮ ਡੀ ਸੀ ਸੈਕਟਰ-4 ਵਿੱਚ ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਅਤੇ ਪੰਜਾਬ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਪੁੱਤਰ ਅਕੀਲ ਦੀ ਦਵਾਈ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅਕੀਲ 35 ਸਾਲਾਂ ਦਾ ਸੀ ਅਤੇ ਉਹ ਪੰਜਾਬ...
Advertisement
ਇਥੇ ਐੱਮ ਡੀ ਸੀ ਸੈਕਟਰ-4 ਵਿੱਚ ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਅਤੇ ਪੰਜਾਬ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਪੁੱਤਰ ਅਕੀਲ ਦੀ ਦਵਾਈ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅਕੀਲ 35 ਸਾਲਾਂ ਦਾ ਸੀ ਅਤੇ ਉਹ ਪੰਜਾਬ ਹਰਿਆਣਾ ਹਾਈ ਕੋਰਟ ’ਚ ਵਕੀਲ ਸੀ। ਉਸ ਦੇ ਪਰਿਵਾਰ ’ਚ ਧੀ ਤੇ ਪੁੱਤਰ ਹਨ। ਪੰਚਕੂਲਾ ਪੁਲੀਸ ਨੇ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ। ਇਥੋਂ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪਰਿਵਾਰ ਦੇਹ ਨੂੰ ਯੂ ਪੀ ਦੇ ਸਹਾਰਨਪੁਰ ਲੈ ਗਿਆ ਹੈ, ਜਿਥੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਪਰਿਵਾਰ ਨੇ ਜਦੋਂ ਅਕੀਲ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ ਤਾਂ ਉਹ ਉਸ ਨੂੰ ਤੁਰੰਤ ਸੈਕਟਰ-6 ਦੇ ਸਰਕਾਰੀ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement
×