ਸਾਬਕਾ ਡੀ ਜੀ ਪੀ ਦਾ ਪਰਿਵਾਰ ਹਾਦਸੇ ਵਿੱਚ ਜ਼ਖ਼ਮੀ
ਪੰਜਾਬ ਦੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦਾ ਲੜਕਾ ਸਿਧਾਂਤ ਚਟੋਪਾਧਿਆਏ ਬੀਤੀ ਰਾਤ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਿਆ। ਹਾਦਸੇ ’ਚ ਸਿਧਾਂਤ ਸਣੇ ਹੋਰ ਪਰਿਵਾਰਕ ਮੈਂਬਰ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਸਾਬਕਾ...
ਪੰਜਾਬ ਦੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦਾ ਲੜਕਾ ਸਿਧਾਂਤ ਚਟੋਪਾਧਿਆਏ ਬੀਤੀ ਰਾਤ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਿਆ। ਹਾਦਸੇ ’ਚ ਸਿਧਾਂਤ ਸਣੇ ਹੋਰ ਪਰਿਵਾਰਕ ਮੈਂਬਰ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਸਾਬਕਾ ਅਧਿਕਾਰੀ ਦਾ ਪੁੱਤਰ ਸਿਧਾਂਤ ਆਪਣੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਕਾਰ ਵਿੱਚ ਕਿਸੇ ਨਿੱਜੀ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਡੰਡੀ ਸਵਾਮੀ ਰੋਡ ਸਥਿਤ ਨੈਚੁਰਲ ਫਾਸਟ ਫੂਡ ਕੋਲ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਸਿਧਾਂਤ ਦੀ ਕਾਰ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਦੋਂਕਿ ਟੱਕਰ ਮਾਰਨ ਵਾਲੀ ਕਾਰ ਦਾ ਵੀ ਅਗਲਾ ਹਿੱਸਾ ਨੁਕਸਾਨਿਆ ਗਿਆ। ਹਾਦਸੇ ਦੌਰਾਨ ਸਿਧਾਂਤ ਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ, ਉਨ੍ਹਾਂ ਨੂੰ ਇਲਾਜ ਲਈ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਭੇਜਿਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਥਾਣਾ ਡਿਵੀਜ਼ਨ ਨੰਬਰ 8 ਦੇ ਥਾਣੇਦਾਰ ਜਨਕ ਰਾਜ ਨੇ ਦੱਸਿਆ ਹੈ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਮੁੱਢਲੀ ਪੜਤਾਲ ਵਿੱਚ ਪਤਾ ਲੱਗਿਆ ਹੈ ਕਿ ਕਾਰ ਚਾਲਕ ਦਿਵਾਂਸ਼ ਵਾਸੀ ਖੰਨਾ ਹਾਦਸੇ ਸਮੇਂ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਚਾਲਕ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।

