DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਦੇ ਚੋਣ ਲੜਨ ਦੀ ਸੰਭਾਵਨਾ

ਅਕਾਲੀ ਦਲ ਵਾਰਿਸ ਪੰਜਾਬ ’ਚ ਅੱਜ ਹੋਣਗੇ ਸ਼ਾਮਲ

  • fb
  • twitter
  • whatsapp
  • whatsapp
featured-img featured-img
ਨਿਰੰਜਨ ਸਿੰਘ ਨਾਲ ਮੀਟਿੰਗ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ।
Advertisement

ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦਾ ‘ਅਕਾਲੀ ਦਲ ਵਾਰਿਸ ਪੰਜਾਬ’ ’ਚ ਸ਼ਾਮਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਨਿਰੰਜਨ ਸਿੰਘ ਦੀ ਇਸ ਪਾਰਟੀ ’ਚ ਸ਼ਮੂਲੀਅਤ ਸਬੰਧੀ ਅੱਜ ਗੱਲਬਾਤ ਹੋ ਗਈ ਹੈ। ਸੂਤਰਾਂ ਅਨੁਸਾਰ ਉਹ ਭਲਕੇ ਚੰਡੀਗੜ੍ਹ ਵਿਖੇ ਰਸਮੀ ਤੌਰ ’ਤੇ ‘ਅਕਾਲੀ ਦਲ ਵਾਰਿਸ ਪੰਜਾਬ’ ’ਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ। ਪਾਰਟੀ ਨੇ ਇਸ ਸਬੰਧ ’ਚ ਕੱਲ੍ਹ ਚੰਡੀਗੜ੍ਹ ’ਚ ਮੀਟਿੰਗ ਵੀ ਬੁਲਾ ਲਈ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਤਰਸੇਮ ਸਿੰਘ ਨੇ ਜਲੰਧਰ ਵਿਖੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਦੀ ਰਿਹਾਇਸ਼ ’ਤੇ ਗੁਪਤ ਮੀਟਿੰਗ ਕੀਤੀ। ਮੀਟਿੰਗ ’ਚ ਨਿਰੰਜਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ ਹੋਣ ਦੀ ਹਾਮੀ ਭਰ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਨੇ ਮੀਟਿੰਗ ਦੀ ਪੁਸ਼ਟੀ ਕਰਦਿਆਂ ਨਿਰੰਜਨ ਸਿੰਘ ਦੇ ਭਲਕੇ ਪਾਰਟੀ ’ਚ ਸ਼ਾਮਲ ਹੋਣ ਦੀ ਗੱਲ ਕਹੀ ਹੈ, ਜੇ ਉਹ ਭਲਕੇ ਰਸਮੀ ਸ਼ਮੂਲੀਅਤ ਕਰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰ ਸਕਦੀ ਹੈ। ਪਾਰਟੀ ਦੇ ਆਗੂ ਆਖਦੇ ਹਨ ਕਿ ਸਾਫ਼ ਅਕਸ ਵਾਲੇ ਅਧਿਕਾਰੀ ਦੀ ਸ਼ਮੂਲੀਅਤ ਨਾਲ ਦੁਆਬੇ ’ਚ ਪਾਰਟੀ ਨੂੰ ਫ਼ਾਇਦਾ ਹੋਵੇਗਾ। ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਉਸ ਵਕਤ ਚਰਚਾ ’ਚ ਆਏ ਸਨ ਜਦੋਂ ਕਿ ਉਨ੍ਹਾਂ ਨੇ ਭੋਲਾ ਡਰੱਗ ਕੇਸ ’ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕੀਤੀ ਸੀ। ਉਸ ਵੇਲੇ ਉਨ੍ਹਾਂ ਦੋ ਸਾਬਕਾ ਅਕਾਲੀ ਮੰਤਰੀਆਂ ਤੋਂ ਪੁੱਛ-ਪੜਤਾਲ ਕੀਤੀ ਸੀ। ਕੇਂਦਰ ਨੇ ਉਨ੍ਹਾਂ ਦਾ 2015 ’ਚ ਤਬਾਦਲਾ ਕੋਲਕਾਤਾ ਦਾ ਕਰ ਦਿੱਤਾ ਸੀ ਪ੍ਰੰਤੂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ’ਤੇ ਰੋਕ ਲਗਾ ਦਿੱਤੀ ਸੀ। ਮਈ 2021 ’ਚ ਉਹ ਜਲੰਧਰ ਤੋਂ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ।

ਅੱਜ ਜਲੰਧਰ ਦੀ ਅਟਵਾਲ ਕਲੋਨੀ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪੁੱਜੇ। ਅੱਜ ਹੋਈ ਮੀਟਿੰਗ ’ਚ ਬਾਬੂ ਸਿੰਘ ਬਰਾੜ ਅਤੇ ਸਾਬਕਾ ਡੀ ਐੱਸ ਪੀ ਬਲਵਿੰਦਰ ਸਿੰਘ ਸੇਖੋਂ ਵੀ ਸ਼ਾਮਲ ਸਨ। ਪਤਾ ਲੱਗਿਆ ਹੈ ਕਿ ਇਹ ਪਾਰਟੀ ਹੋਰ ਸਾਬਕਾ ਅਧਿਕਾਰੀਆਂ ਨਾਲ ਵੀ ਰਾਬਤਾ ਕਾਇਮ ਕਰ ਰਹੀ ਹੈ, ਜਿਨ੍ਹਾਂ ਦਾ ਨੌਕਰੀ ਦੌਰਾਨ ਅਕਸ ਸਾਫ਼ ਸੀ।

Advertisement

ਬਸੰਤ ਸਿੰਘ ਨੂੰ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਐਲਾਨਿਆ

Advertisement

ਧਰਮਕੋਟ (ਮੋਗਾ) (ਹਰਦੀਪ ਸਿੰਘ): ਅਕਾਲੀ ਦਲ ਵਾਰਿਸ ਪੰਜਾਬ ਨੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਿੰਡ ਦੌਲਤਪੁਰਾ ਦੇ ਜੇਲ੍ਹ ਵਿਚ ਬੰਦ ਨੌਜਵਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਬਸੰਤ ਸਿੰਘ ਦੌਲਤਪੁਰਾ ਨਾਮੀ ਇਹ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਹੈ ਅਤੇ ਅੱਜ-ਕਲ੍ਹ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਹੈ। ਜਥੇਬੰਦੀ ਨੇ ਦੋ ਦਿਨ ਪਹਿਲਾਂ ਦੌਲਤਪੁਰਾ ਨੂੰ ਹਲਕਾ ਇੰਚਾਰਜ ਐਲਾਨਿਆ ਸੀ। ਇਸ ਤੋਂ ਬਾਅਦ ਉਸ ਦੀ ਹਲਕੇ ਤੋਂ ਉਮੀਦਵਾਰੀ ਤੈਅ ਮੰਨੀ ਜਾ ਰਹੀ ਸੀ।

Advertisement
×