ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਮੰਤਰੀ ਚੀਮਾ ਦੇ ਪੁੱਤਰ ਨੇ ਅਕਾਲੀ ਦਲ ਛੱਡਿਆ

ਜਗਦੀਪ ਚੀਮਾ ਵੱਲੋਂ ਟਕਸਾਲੀ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼; ਸਾਥੀਆਂ ਨਾਲ ਵਿਚਾਰ ਮਗਰੋਂ ਭਵਿੱਖ ਦਾ ਫ਼ੈਸਲਾ ਲੈਣ ਦਾ ਐਲਾਨ
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਰਹੂਮ ਰਣਧੀਰ ਸਿੰਘ ਚੀਮਾ ਦੇ ਪੁੱਤਰ ਜਗਦੀਪ ਸਿੰਘ ਚੀਮਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਸ੍ਰੀ ਚੀਮਾ ਮੌਜੂਦਾ ਸਮੇਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਜਗਦੀਪ ਸਿੰਘ ਚੀਮਾ ਨੇ ਇੱਥੇ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਦਿਸ਼ਾਹੀਣ ਅਤੇ ਮੁੱਦਾ ਰਹਿਤ ਹੋਇਆ ਪਿਆ ਹੈ। ਇਸੇ ਕਰਕੇ ਪੰਜਾਬ ਦੀ ਸਿਆਸਤ ਵਿੱਚੋਂ ਬਾਹਰ ਹੁੰਦਾ ਜਾ ਰਿਹਾ ਹੈ। ਸ੍ਰੀ ਚੀਮਾ ਨੇ ਕਿਹਾ ਕਿ ਅਕਾਲੀ ਦਲ ਅੱਜ ਧਾਰਮਿਕ ਮੁੱਦਿਆਂ ਤੋਂ ਪਿੱਛੇ ਹਟਦਾ ਜਾ ਰਿਹਾ ਹੈ ਅਤੇ ਪੰਜਾਬ ਦੀਆਂ ਮੌਜੂਦਾ ਚੁਣੌਤੀਆਂ ਲਈ ਕੋਈ ਸਪੱਸ਼ਟ ਨੀਤੀ ਨਹੀਂ ਅਪਣਾ ਰਿਹਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਿੱਚ ਟਕਸਾਲੀ ਵਰਕਰਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ ਅਤੇ ਚੋਣਵੇਂ ਵਿਅਕਤੀਆਂ ਨੂੰ ਅੱਗੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸਾਥੀਆਂ, ਦੋਸਤਾਂ ਅਤੇ ਇਲਾਕਾ ਵਾਸੀਆਂ ਨਾਲ ਵਿਚਾਰ-ਚਰਚਾ ਕਰਨ ਉਪਰੰਤ ਭਵਿੱਖ ਬਾਰੇ ਫ਼ੈਸਲਾ ਲਿਆ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵੀਧੀਆਂ ਵਿੱਚ ਸ਼ਾਮਲ ਹੋਣ ਕਰਕੇ ਜਗਦੀਪ ਸਿੰਘ ਚੀਮਾ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰਕੇ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।

 

Advertisement

Advertisement
Show comments