ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੀ ਪਤਨੀ ਦਾ ਦੇਹਾਂਤ
ਪੱਤਰ ਪ੍ਰੇਰਕ ਨਿਹਾਲ ਸਿੰਘ ਵਾਲਾ, 9 ਅਕਤੂਬਰ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੀ ਪਤਨੀ ਅਮਰਜੀਤ ਕੌਰ ਦਾ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ ਅਤੇ ਉਹ ਆਪਣੇ ਪਿੰਡ ਖੋਟੇ (ਨਿਹਾਲ ਸਿੰਘ ਵਾਲਾ) ਦੇ ਸਰਪੰਚ ਵੀ ਰਹੇ। ਅਮਰਜੀਤ ਕੌਰ ਦੇ...
Advertisement
ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 9 ਅਕਤੂਬਰ
Advertisement
ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੀ ਪਤਨੀ ਅਮਰਜੀਤ ਕੌਰ ਦਾ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ ਅਤੇ ਉਹ ਆਪਣੇ ਪਿੰਡ ਖੋਟੇ (ਨਿਹਾਲ ਸਿੰਘ ਵਾਲਾ) ਦੇ ਸਰਪੰਚ ਵੀ ਰਹੇ। ਅਮਰਜੀਤ ਕੌਰ ਦੇ ਦੋ ਪੁੱਤਰ ਅਤੇ ਇੱਕ ਧੀ ਹੈ। ਉਨ੍ਹਾਂ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦਾ ਦੇਹਾਂਤ ਦਿਲ ਦੀ ਧੜਕਣ ਰੁਕਣ ਕਾਰਨ ਹੋਇਆ। ਅਮਰਜੀਤ ਕੌਰ ਬਰਾੜ ਦਾ ਅੱਜ ਪਿੰਡ ਖੋਟੇ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਧਾਰਮਿਕ, ਰਾਜਨੀਤਿਕ , ਸਮਾਜਿਕ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਪਿੰਡ ਵਾਸੀਆਂ ਅਤੇ ਸਕੇ ਸਬੰਧੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement
×

