ਭਗਤਾ ਭਾਈ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਭੁਪਿੰਦਰ ਕੌਰ (84) ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨਨ ਤੇ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਸਸਕਾਰ 9 ਅਗਸਤ ਨੂੰ ਪਿੰਡ ਕਾਂਗੜ ਵਿੱਚ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਾਂਗੜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੱਤਰ ਪ੍ਰੇਰਕ