ਪੱਤਰ ਪ੍ਰੇਰਕ
ਨੂਰਪੁਰ ਬੇਦੀ, 29 ਜਨਵਰੀ
ਪੰਜਾਬ ਦੇ ਸਾਬਕਾ ਰਾਜ ਮੰਤਰੀ ਡਾ. ਰਮੇਸ਼ ਦੱਤ ਸ਼ਰਮਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਬੀਤੇ ਕਾਫੀ ਸਮੇਂ ਤੋਂ ਬਿਮਾਰ ਸਨ। ਦੱਸਣਯੋਗ ਹੈ ਕਿ ਡਾ. ਸ਼ਰਮਾ 1992 ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਵਿਧਾਇਕ ਬਣੇ ਸਨ। ਉਨ੍ਹਾਂ 1993 ਵਿੱਚ ਬੇਅੰਤ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਡਾ. ਰਮੇਸ਼ ਦੱਤ ਸ਼ਰਮਾ 2002 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਟਿਕਟ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ ਸ਼ਿਕਾਇਤ ਨਿਵਾਰਨ ਰਾਜ ਮੰਤਰੀ ਅਤੇ ਸਿਹਤ ਰਾਜ ਮੰਤਰੀ ਰਹਿ ਚੁੱਕੇ ਹਨ।