ਜਲੰਧਰ (ਟਨਸ): ਨਵਾਂਸ਼ਹਿਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸਿੰਘ ਅੱਜ ਇਥੇ ਕਾਠਗੜ੍ਹ ਪਿੰਡ ਨੇੜੇ ਸੜਕ ਹਾਦਸੇ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਕਾਂਗਰਸ ਆਗੂ ਆਪਣੀ ਐੱਸਯੂਵੀ ਵਿਚ ਜਾ ਰਿਹਾ ਸੀ, ਜਦੋਂ ਇਹ ਇਕ ਐਂਬੂਲੈਂਸ ਨਾਲ ਟਕਰਾਅ ਗਈ। ਹਾਦਸੇ ਵਿਚ ਕਾਰ ਦਾ ਮੂਹਰਲਾ ਹਿੱਸਾ ਨੁਕਸਾਨਿਆ ਗਿਆ।