ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਪੀਏ ਅਤੇ ਨਜ਼ਦੀਕੀ ਸਾਥੀ ਸੁਖਚੈਨ ਸਿੰਘ ਨੂੰ ਅੱਜ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੁਖਚੈਨ ਸਿੰਘ ਵੀ ਉਨ੍ਹਾਂ ਮੁਲਜ਼ਮਾਂ ਵਿੱਚ ਸ਼ਾਮਲ ਹੈ ਜਿਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਸੁਖਚੈਨ ਸਿੰਘ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸ਼ਾਮਲ ਸਿਮਰਜੀਤ ਸਿੰਘ ਬੈਂਸ ਦੇ ਗ੍ਰਿਫ਼ਤਾਰ ਕੀਤੇ ਭਰਾ ਕਰਮਜੀਤ ਸਿੰਘ ਬੈਂਸ ਦਾ ਵੀ ਦੋ ਦਿਨ ਦਾ ਪੁਲੀਸ ਰਿਮਾਂਡ ਚੱਲ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਵੱਲੋਂ ਕਰਮਜੀਤ ਸਿੰਘ ਬੈਂਸ ਅੇ ਸੁਖਚੈਨ ਸਿੰਘ ਤੋਂ ਸਿਮਰਜੀਤ ਸਿੰਘ ਬੈਂਸ ਦੇ ਟਿਕਾਣਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।