ਪੱਤਰ ਪ੍ਰੇਰਕ
ਤਰਨ ਤਾਰਨ, 28 ਅਗਸਤ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਤਰਨ ਤਾਰਨ ਦੇ ਸਾਬਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਦਾ ਸਸਕਾਰ ਭਲਕੇ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸ਼ੇਰੋਂ ਵਿੱਚ ਕੀਤਾ ਜਾਵੇਗਾ| ਉਹ ਪਿੰਡ ਸ਼ੇਰੋਂ ਦੇ ਸਰਪੰਚ ਵੀ ਰਹੇ ਅਤੇ ਇਥੋਂ ਹੀ ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਸ਼ੁਰੂ ਕੀਤਾ| ਤਰਨ ਤਾਰਨ ਤੋਂ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਸਮੇਤ ਹੋਰ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਵੰਡਾਇਆ| ਪਰਿਵਾਰ ਦੇ ਇਕ ਮੈਂਬਰ ਨੇ ਦੱਸਿਆ ਕਿ ਡਾ. ਅਗਨੀਹੋਤਰੀ ਦੀ ਅਮਰੀਕਾ ਰਹਿੰਦੀ ਧੀ ਨਿਧੀ ਅਗਨੀਹੋਤਰੀ ਵੱਲੋਂ ਸਸਕਾਰ ਵਿੱਚ ਸ਼ਾਮਲ ਹੋਣ ਬਾਰੇ ਅਨਿਸ਼ਚਿਤਤਾ ਬਣੀ ਹੋਈ ਹੈ|