ਜੋਗਿੰਦਰ ਸਿੰਘ ਮਾਨ
ਮਾਨਸਾ, 23 ਮਈ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਦਿੱਲੀ ਵਿੱਚ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦੇ ਅਚਾਨਕ ਕਾਂਗਰਸ ਨੂੰ ਛੱਡਣ ਕਾਰਨ ਬਠਿੰਡਾ ਲੋਕ ਸਭਾ ਹਲਕੇ ’ਚ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਾਜੀਵ ਚੰਦਰਸ਼ੇਖਰ ਨੇ ਸਾਬਕਾ ਵਿਧਾਇਕ ਜੱਸੀ ਨੂੰ ਭਾਜਪਾ ’ਚ ਸ਼ਾਮਲ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹੀ ਭਾਰਤ ਨੂੰ ਬੁਲੰਦੀਆਂ ’ਤੇ ਲਿਜਾਣ ਦੇ ਸਮਰੱਥ ਹੈ।