ਸਾਬਕਾ ਵਿਧਾਇਕ ਜੱਸੀ ਖੰਗੂੜਾ ਮੁੜ ਕਾਂਗਰਸ ਵਿੱਚ ਸ਼ਾਮਲ
ਗਗਨਦੀਪ ਅਰੋੜਾ ਲੁਧਿਆਣਾ, 8 ਮਈ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਰਕੇ 2022 ਵਿੱਚ ‘ਆਪ’ ’ਚ ਸ਼ਾਮਲ...
ਗਗਨਦੀਪ ਅਰੋੜਾ
ਲੁਧਿਆਣਾ, 8 ਮਈ
ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਅੱਜ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਰਕੇ 2022 ਵਿੱਚ ‘ਆਪ’ ’ਚ ਸ਼ਾਮਲ ਹੋ ਗਏ ਸਨ। ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ‘ਆਪ’ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਬਾਰੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਸਨ ਪਰ ਦਿੱਲੀ ’ਚ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਨਾਲ ਮੁਲਾਕਾਤ ਮਗਰੋਂ ਅੱਜ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਹੋਟਲ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਜੱਸੀ ਖੰਗੂੜਾ ਪਹਿਲੀ ਵਾਰ 2007 ’ਚ ਕਿਲਾ ਰਾਏਪੁਰ ਵਿਧਾਨ ਸਭਾ ਹਲਕੇ ਤੋਂ ਮੈਦਾਨ ’ਚ ਉਤਰੇ ਸਨ ਅਤੇ ਜਿੱਤ ਵੀ ਦਰਜ ਕੀਤੀ ਸੀ। ਇਸ ਤੋਂ ਬਾਅਦ ਉਹ 2017 ’ਚ ਹਾਰ ਗਏ ਤੇ 2022 ’ਚ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ।
ਕੈਪਟਨ ਅਮਰਿੰਦਰ ਦੀ ਚਾਚੀ ਮੁੜ ਕਾਂਗਰਸ ਵਿੱਚ ਸ਼ਾਮਲ


