ਪੱਤਰ ਪ੍ਰੇਰਕ
ਸ਼ਹਿਣਾ, 31 ਜਨਵਰੀ
ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਅੱਜ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਕੇ ਘਰ ਵਾਪਸੀ ਕੀਤੀ ਹੈ। ਸ੍ਰੀ ਨਿੰਮਾ ਲਗਪਗ ਇੱਕ ਮਹੀਨਾ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋਏ ਸਨ। ਸ੍ਰੀ ਨਿੰਮਾ ਨੇ ਅੱਜ ਸ਼ਹਿਣਾ ਵਿੱਚ ਆਪਣੀ ਰਿਹਾਇਸ਼ ’ਤੇ ਦੱਸਿਆ ਕਿ ਉਹ ਭਦੌੜ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਚਲਾਉਣਗੇ ਅਤੇ ਸੂਬੇ ਵਿੱਚ ਸਿਰਫ਼ ਕਾਂਗਰਸ ਪਾਰਟੀ ਦਾ ਹੀ ਆਧਾਰ ਹੈ। ਸ੍ਰੀ ਨਿੰਮਾ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨੇੜਲੇ ਸਾਥੀਆਂ ’ਚੋਂ ਇੱਕ ਹਨ।