ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਵਿਧਾਇਕ ਦੇ ਪੋਤਰੇ ਨੂੰ ਗੋਲੀ ਮਾਰੀ; ਅੰਮ੍ਰਿਤਸਰ ਰੈਫ਼ਰ

ਦੋ ਮੋਟਰਸਾਈਕਲ ਸਵਾਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ
Advertisement

 

Punjab News: ਪੁਲੀਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਤਹਿਤ ਆਉਂਦੇ ਇਲਾਕੇ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪਹਿਲਦੀਪ ਸਿੰਘ ਆਪਣੀ ਐਕਟਿਵਾ ’ਤੇ ਆਪਣੇ ਘਰ ਘੁੰਮਣ ਕਲਾਂ ‌ਜਾ ਰਿਹਾ ਸੀ ਕਿ ਵੱਡੇ ਘੁੰਮਣ ਪਿੰਡ ਨੇੜੇ ‌ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਪਹਿਲਦੀਪ ਸਿੰਘ ਦੇ ਗਲੇ ਨੂੰ ਛੂੰਹਦੀ ਹੋਈ ਨਿਕਲ ਗਈ ਜਿਸ ਕਾਰਨ ਪਹਿਲਦੀਪ ਸਿੰਘ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਵਾਰਦਾਤ ਦੀ ਪੁਸ਼ਟੀ ਕੀਤੀ ਹੈ। ਪਹਿਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਾਬਕਾ ਵਿਧਾਇਕ ਹਰਬੰਸ ਸਿੰਘ ਘੁੰਮਣ ਦਾ ਪੋਤਰਾ ਹੈ।

Advertisement

 

Advertisement
Show comments