ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਤਲਵਾਰਾਂ ਨਾਲ ਕਤਲ

ਫਾਰਮ ਹਾਊਸ ਤੋਂ ਵਾਪਸ ਆ ਰਿਹਾ ਸੀ ਕੁਲਦੀਪ; ਜ਼ਮੀਨੀ ਵਿਵਾਦ ਕਾਰਨ ਵਾਰਦਾਤ ਹੋਣ ਦਾ ਖ਼ਦਸ਼ਾ
Advertisement

ਗਗਨਦੀਪ ਅਰੋੜਾ

ਲੁਧਿਆਣਾ, 28 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਤਲਵੰਡੀ ਦੇ ਸਾਬਕਾ ਪੀਏ ਕੁਲਦੀਪ ਸਿੰਘ ਮੁੰਡੀਆਂ ਦਾ ਸ਼ੁੱਕਰਵਾਰ ਦੇਰ ਰਾਤ ਧਾਂਦਰਾ ਰੋਡ ’ਤੇ ਕਾਰ ਸਵਾਰਾਂ ਨੇ ਕਥਿਤ ਤੌਰ ’ਤੇ ਤਲਵਾਰਾਂ ਨਾਲ ਕਤਲ ਕਰ ਦਿੱਤਾ। ਪੁਲੀਸ ਅਧਿਕਾਰੀਆਂ ਅਨੁਸਾਰ ਮੁੰਡੀਆਂ ਪਿੰਡ ਦਾ ਰਹਿਣ ਵਾਲਾ ਕੁਲਦੀਪ ਸਿੰਘ ਪ੍ਰਾਪਰਟੀ ਡੀਲਰ ਸੀ। ਉਹ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸ ਦਾ ਪਰਿਵਾਰ ਵਿਦੇਸ਼ ਵਿੱਚ ਹੀ ਹੈ। ਕੈਨੇਡਾ ਵਿੱਚ ਕੁਝ ਸਮਾਂ ਬਿਤਾਉਣ ਤੋਂ ਬਾਅਦ, ਉਹ ਇੱਥੇ ਇਕੱਲਾ ਰਹਿੰਦਾ ਸੀ। ਉਸ ਨੇ ਧਾਂਦਰਾ ਰੋਡ ਦੇ 200 ਫੁੱਟ ਰੋਡ ’ਤੇ ਫਾਰਮ ਹਾਊਸ ਬਣਾਇਆ ਸੀ। ਸ਼ੁੱਕਰਵਾਰ ਦੇਰ ਰਾਤ ਨੂੰ ਉਹ ਕਾਰ ਵਿੱਚ ਬੈਠ ਫਾਰਮ ਹਾਊਸ ਤੋਂ ਬਾਹਰ ਆ ਆਇਆ ਸੀ। ਰਸਤੇ ਵਿੱਚ ਸਵਿਫਟ ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਨੂੰ ਬਾਹਰ ਕੱਢ ਲਿਆ। ਮਗਰੋਂ ਮੁਲਜ਼ਮਾਂ ਨੇ ਕੁਲਦੀਪ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਨੌਜਵਾਨਾਂ ਨੇ ਤਲਵਾਰਾਂ ਨਾਲ ਵਾਰ ਕੀਤੇ। ਘਟਨਾ ਮਗਰੋਂ ਮੁਲਜ਼ਮ ਫ਼ਰਾਰ ਹੋ ਗਏ। ਕੋਈ ਵੀ ਰਾਹਗੀਰ ਉਸ ਦੇ ਬਚਾਅ ਲਈ ਨਾ ਆਇਆ ਪਰ ਰਾਹਗੀਰ ਨੇ ਪੂਰੀ ਘਟਨਾ ਦੀ ਵੀਡੀਓ ਬਣਾਈ ਅਤੇ ਪੁਲੀਸ ਨੂੰ ਦੇ ਦਿੱਤੀ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ। ਸ਼ੱਕ ਹੈ ਕਿ ਇਹ ਘਟਨਾ ਜ਼ਮੀਨੀ ਵਿਵਾਦ ਕਾਰਨ ਹੋ ਸਕਦੀ ਹੈ।

ਪਰਿਵਾਰਕ ਮੈਂਬਰਾਂ ਦੇ ਆਉਣ ਮਗਰੋਂ ਹੋਵੇਗੀ ਅਗਲੀ ਕਾਰਵਾਈ: ਐੱਸਐੱਚਓ

ਥਾਣਾ ਸਦਰ ਦੀ ਐੱਸਐੱਚਓ ਸਬ ਇੰਸਪੈਕਟਰ ਅਵਨੀਤ ਕੌਰ ਨੇ ਦੱਸਿਆ ਕਿ ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮ੍ਰਿਤਕ ਕੁਲਦੀਪ ਦੀ ਦੁਸ਼ਮਣੀ ਕੀ ਸੀ। ਉਸ ਦੇ ਕੈਨੇਡਾ ਰਹਿੰਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰ ਉੱਥੋਂ ਚੱਲ ਪਏ ਹਨ। ਪਰਿਵਾਰਕ ਮੈਂਬਰਾਂ ਦੇ ਆਉਣ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਪੋਸਟ ਮਾਰਟਮ ਕਰਵਾਇਆ ਜਾਵੇਗਾ।

Advertisement