ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਸੀਨੀਅਰ ਪੱਤਰਕਾਰ ਹਰਪ੍ਰੀਤ ਕੌਰ ਦੇ ਪਤੀ ਸੇਵਾਮੁਕਤ ਪੀਸੀਐੱਸ ਅਧਿਕਾਰੀ ਬਰਜਿੰਦਰ ਸਿੰਘ (59) ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਬਰਜਿੰਦਰ ਸਿੰਘ ਦੇ ਪਿਤਾ ਪ੍ਰਦੁਮਣ ਸਿੰਘ ਵੀ ਉੱਘੇ ਪੱਤਰਕਾਰ ਸਨ, ਜਿਨ੍ਹਾਂ ਨੂੰ 1989 ਵਿੱਚ ਅਤਿਵਾਦੀਆਂ ਨੇ ਮਾਰ ਦਿੱਤਾ ਸੀ। ਬਰਜਿੰਦਰ ਸਿੰਘ ਦੀ ਮੌਤ ’ਤੇ ਵੱਖ-ਵੱਖ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ। ਬਰਜਿੰਦਰ ਸਿੰਘ ਦਾ ਸਸਕਾਰ ਭਲਕੇ 7 ਜੁਲਾਈ ਨੂੰ ਹੁਸ਼ਿਆਰਪੁਰ ਵਿੱਚ ਹਰਿਆਣਾ ਰੋਡ ਸ਼ਮਸ਼ਾਨਘਾਟ ਵਿਖੇ ਸਵੇਰੇ 11 ਵਜੇ ਹੋਵੇਗਾ।