ਜਲੰਧਰ (ਪਾਲ ਸਿੰਘ ਨੌਲੀ): ਪੰਜਾਬ ਦੇ ਸਾਬਕਾ ਖਿਡਾਰੀ ਆਪਣੇ ਕੌਮੀ ਐਵਾਰਡ ਰਾਸ਼ਟਰਪਤੀ ਨੂੰ ਮੋੜਨ ਲਈ 5 ਦਸੰਬਰ ਨੂੰ ਹਵੇਲੀ ਨੇੜੇ ਇਕੱਠੇ ਹੋਣਗੇ ਅਤੇ ਇੱਥੋਂ ਦਿੱਲੀ ਲਈ ਚਾਲੇ ਪਾਉਣਗੇ। ਪਦਮਸ੍ਰੀ ਪਹਿਲਵਾਨ ਕਰਤਾਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਬ੍ਰਿਗੇਡੀਅਰ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸਿੰਘ ਸੋਢੀ, ਗੁਨਦੀਪ ਕੁਮਾਰ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਜਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ ਸਮੇਤ ਹੋਰ ਕਈ ਅੰਤਰਰਾਸ਼ਟਰੀ ਖਿਡਾਰੀ ਸ਼ਾਮਲ ਹੋਏ। ਇਨ੍ਹਾਂ ਨੇ ਨਵੇਂ ਬਣਾਏ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਾਨੂੰਨ ਇਕੱਲੇ ਕਿਸਾਨਾਂ ਨੂੰ ਹੀ ਨਹੀਂ ਸਗੋਂ ਦੇਸ਼ ਦੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰਕੇ ਰੱਖ ਦੇਣਗੇ।