ਅਜੇ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 5 ਜਨਵਰੀ
ਥਾਣਾ ਮੂਲੇਪੁਰ ਦੀ ਪੁਲੀਸ ਵੱਲੋਂ ਧੋਖਾਧੜੀ ਦੇ ਮਾਮਲੇ ‘ਚ ਕਥਿਤ ਤੌਰ ‘ਤੇ ਨਾਮਜ਼ਦ ਕੀਤੇ ਗਏ ਪਿੰਡ ਬਾਗੜੀਆਂ ਦੇ ਸਾਬਕਾ ਸਰਪੰਚ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਟਲੀ ‘ਚ ਰਹਿੰਦੇ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਾਗੜੀਆਂ ਨੇ ਪੁੁਲੀਸ ਕਪਤਾਨ ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਜਾਅਲੀ ਦਸਤਖਤ ਕਰਕੇ ਉਸ ਦੇ ਬੈਂਕ ਖਾਤੇ ‘ਚੋਂ ਉਸ ਦੇ ਪਿੰਡ ਦੇ ਹੀ ਕਥਿਤ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਪੈਸੇ ਕਢਵਾਏ ਹਨ। ਸ਼ਿਕਾਇਤ ਦੀ ਡੀਐੱਸਪੀ (ਡੀ) ਤੋਂ ਕਰਵਾਈ ਗਈ ਪੜਤਾਲ ਦੌਰਾਨ ਕਸੂਰਵਾਰ ਪਾਏ ਜਾਣ ‘ਤੇ ਕਾਨੂੰਨੀ ਰਾਏ ਲੈਣ ਉਪਰੰਤ ਥਾਣਾ ਮੂਲੇਪੁਰ ਦੀ ਪੁਲੀਸ ਵੱਲੋਂ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਜਿਸ ਦੀ ਤਫਤੀਸ਼ ਸਹਾਇਕ ਥਾਣੇਦਾਰ ਜਗਰੂਪ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਮੁਲਜ਼ਮ ਨੂੰ ਨਾਕਾਬੰਦੀ ਦੌਰਾਨ ਸਹਾਇਕ ਥਾਣੇਦਾਰ ਜਗਰੂਪ ਸਿੰਘ ਅਤੇ ਪੁਲੀਸ ਪਾਰਟੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਤੇ ਚੈੱਕਬੁੱਕ ਅਤੇ ਏਟੀਐੱਮ ਕਾਰਡ ਬਰਾਮਦ ਕਰ ਲਏ ਗਏ। ਮੁਲਜ਼ਮ ਨੂੰ ਲੁਧਿਆਣਾ ਜੇਲ੍ਹ ਭੇਜ ਦਿੱਤਾ ਗਿਆ ਹੈ।