ਰਾਮਗੜ੍ਹ ਸੰਧੂਆਂ ’ਚ ਸਾਬਕਾ ਸਰਪੰਚ ਦਾ ਕਤਲ
ਪਿੰਡ ਰਾਮਗੜ੍ਹ ਸੰਧੂਆਂ ਵਿੱਚ ਵੀਰਵਾਰ ਸ਼ਾਮ ਸਾਬਕਾ ਸਰਪੰਚ ਅਮਰੀਕ ਸਿੰਘ ਉਰਫ਼ ਕੁੱਕੂ ਸਰਪੰਚ (57) ਪੁੱਤਰ ਜੋਗਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ, ਜਿਸ ਦੀ ਪੁਲੀਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਵਾਰਦਾਤ ਦੀ...
Advertisement
ਪਿੰਡ ਰਾਮਗੜ੍ਹ ਸੰਧੂਆਂ ਵਿੱਚ ਵੀਰਵਾਰ ਸ਼ਾਮ ਸਾਬਕਾ ਸਰਪੰਚ ਅਮਰੀਕ ਸਿੰਘ ਉਰਫ਼ ਕੁੱਕੂ ਸਰਪੰਚ (57) ਪੁੱਤਰ ਜੋਗਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ, ਜਿਸ ਦੀ ਪੁਲੀਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਮਗਰੋਂ ਲਹਿਰਾਗਾਗਾ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲੀਸ ਨੇ ਮ੍ਰਿਤਕ ਦੇ ਭਰਾ ਪ੍ਰਦੀਪ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਹੈ ਅਤੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਥਾਣਾ ਲਹਿਰਾਗਾਗਾ ਦੇ ਇੰਚਾਰਜ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।
Advertisement
Advertisement
Advertisement
×

