ਮਾਛੀਵਾੜਾ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਪਤਨੀ ਇੰਦਰਜੀਤ ਕੌਰ ਅਟਵਾਲ ਦਾ ਅੱਜ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਰਹੂਮ ਇੰਦਰਜੀਤ ਕੌਰ ਅਟਵਾਲ ਹਲਕਾ ਕੂੰਮਕਲਾਂ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਤੇ ਅਕਾਲੀ ਆਗੂ ਜਸਜੀਤ ਸਿੰਘ ਅਟਵਾਲ ਦੀ ਮਾਤਾ ਸਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਕੌਰ ਪਵਾਤ, ਹਰਜਤਿੰਦਰ ਸਿੰਘ ਬਾਜਵਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ, ਸਵਾਮੀ ਸੂਰੀਆ ਪ੍ਰਤਾਪ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਤੇ ਕਈ ਹੋਰ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। -ਪੱਤਰ ਪ੍ਰੇਰਕ