ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੀਫ ਖ਼ਾਲਸਾ ਦੀਵਾਨ ਦਾ ਸਥਾਪਨਾ ਦਿਵਸ ਮਨਾਇਆ

ਚੀਫ ਖ਼ਾਲਸਾ ਦੀਵਾਨ ਵੱਲੋਂ ਸੰਸਥਾ ਦਾ 123ਵਾਂ ਸਥਾਪਨਾ ਦਿਵਸ ਦੀਵਾਨ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੇਨਿਊ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ...
Advertisement
ਚੀਫ ਖ਼ਾਲਸਾ ਦੀਵਾਨ ਵੱਲੋਂ ਸੰਸਥਾ ਦਾ 123ਵਾਂ ਸਥਾਪਨਾ ਦਿਵਸ ਦੀਵਾਨ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੇਨਿਊ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੰਸਥਾ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਦੀਵਾਨ ਦੇ 123 ਸਾਲਾ ਪੁਰਾਤਨ ਇਤਿਹਾਸ, ਸਥਾਪਨਾ ਸਮੇਂ ਦੇ ਔਖੇ ਹਲਾਤ, ਦੀਵਾਨ ਮੋਢੀਆਂ ਦੇ ਉਦੇਸ਼ਾਂ, ਦੀਵਾਨ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਚੀਫ ਖ਼ਾਲਸਾ ਦੀਵਾਨ ਵੱਲੋਂ ਵਿਦਿਅਕ, ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਦਿੱਤੇ ਜਾ ਰਹੇ ਵੱਡਮੁੱਲੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਅਨੁਸ਼ਾਸਨ ਦੀ ਮਹੱਤਤਾ ਦੱਸਦਿਆਂ ਸਿੱਖ ਰਹਿਤ ਮਰਿਆਦਾ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਦਿੱਤੀ।

 

Advertisement

Advertisement
Show comments