ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀ ਆਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਗੁਰਦੁਆਰਿਆਂ ਨੂੰ ਰੌਸ਼ਨੀਆਂ ਨਾਲ ਸਜਾਇਆ; ਜਥਿਆਂ ਨੇ ਸੰਗਤ ਨੂੰ ਗੁਰੂ ਦੀ ਬਾਣੀ ਨਾਲ ਜੋੜਿਆ
Advertisement

ਪੱਤਰ ਪ੍ਰੇਰਕ

ਸ੍ਰੀ ਆਨੰਦਪੁਰ ਸਾਹਿਬ, 20 ਜੂਨ

Advertisement

ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦਾ 360ਵਾਂ ਸਥਾਪਨਾ ਦਿਵਸ ਅੱਜ ਇਥੋਂ ਦੇ ਇਤਿਹਾਸਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਗੁਰਦੁਆਰਾ ਸ਼ਾਹੀ ਟਿੱਬੀ ਸਾਹਿਬ ਵਾਲੇ ਸੰਤ ਅਤਵਾਰ ਸਿੰਘ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਇਸ ਨਗਰੀ ਦੇ ਸਭ ਤੋਂ ਪਹਿਲੇ ਘਰ ਅਤੇ ਗੁਰਦਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।

ਉਪਰੰਤ ਸਜਾਏ ਧਾਰਮਿਕ ਦੀਵਾਨ ’ਚ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਜਥੇਦਾਰ ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ 19 ਜੂਨ 1665 ਨੂੰ ਗੁਰੂ ਤੇਗ ਬਹਾਦਰ ਨੇ ਇਸ ਨਗਰ ਦੀ ਨੀਂਹ ਬਾਬਾ ਗੁਰਦਿੱਤਾ ਤੋਂ ਰਖਵਾਈ ਸੀ। ਗੁਰੂ ਜੀ ਨੇ ਇਹ ਨਗਰ ਬਿਲਾਸਪੁਰ ਰਿਆਸਤ ਦੇ ਰਾਜਾ ਦੀਪ ਚੰਦ ਦੀ ਰਾਣੀ ਚੰਪਾ ਰਾਣੀ ਤੋਂ ਪੰਜ ਪਿੰਡਾਂ ਦੀ ਜ਼ਮੀਨ ਮੁੱਲ ਖਰੀਦ ਕੇ ਵਸਾਇਆ ਸੀ ਅਤੇ ਜਿਸ ਦਾ ਪਹਿਲਾ ਨਾਂ ਗੁਰੂ ਜੀ ਨੇ ਆਪਣੀ ਮਾਤਾ ਦੇ ਨਾਂ ’ਤੇ ‘ਚੱਕ ਨਾਨਕੀ’ ਰੱਖਿਆ ਸੀ ਜੋ ਹੁਣ ਦੁਨੀਆਂ ਵਿਚ ਖਾਲਸਾ ਪੰਥ ਦੇ ਘਰ ਕਰ ਕੇ ਜਾਣਿਆ ਜਾਂਦਾ ਹੈ। ਇਸ ਮੌਕੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਦੀ ਰੌਸ਼ਨੀਆਂ ਰਾਹੀਂ ਸਜਾਵਟ ਕੀਤੀ ਗਈ। ਇਸ ਮੌਕੇ ਸ਼੍ੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸਾਬਕਾ ਮੁੱਖ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ ਮੌਜੂਦ ਸਨ।

Advertisement
Show comments