ਸੰਜੀਵ ਤੇਜਪਾਲ
ਮੋਰਿੰਡਾ, 1 ਨਵੰਬਰ
ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾੲਕ ਡਾ. ਚਰਨਜੀਤ ਸਿੰਘ ਨੇ ਨਜ਼ਦੀਕੀ ਪਿੰਡ ਮੜੌਲੀ ਕਲਾਂ ਵਿੱਚ ਸਰਕਾਰੀ ਡਿਸਪੈਂਸਰੀ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਅੰਦਰ ਪਹਿਲਾਂ ਹੀ 5 ਆਮ ਆਦਮੀ ਕਲੀਨਿਕਾਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ੍ਰੀ ਚਮਕੌਰ ਸਾਹਿਬ ਵਿੱਚ ਸਬ ਡਿਵੀਜ਼ਨ ਪੱਧਰ ਦਾ ਹਸਪਤਾਲ ਨਿਰਮਾਣ ਅਧੀਨ ਹੈ ਜਿਹੜਾ ਕਿ ਅਗਲੇ ਵਰ੍ਹੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ , ਅਤੇ ਪਿੰਡ ਮੜੌਲੀ ਕਲਾਂ ਵਿੱਚ ਬਣਨ ਵਾਲੀ ਡਿਸਪੈਂਸਰੀ ਵੀ ਨਿਰਧਾਰਤ ਸਮੇਂ ਵਿੱਚ ਤਿਆਰ ਹੋ ਕੇ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਇਸ ਮੌਕੇ ਸਰਪੰਚ ਦਲਜੀਤ ਸਿੰਘ , ਕੇਵਲ ਜੋਸ਼ੀ ਸਰਕਲ ਇੰਚਾਰਜ , ਕਿਸਾਨ ਆਗੂ ਕਮਲਜੀਤ ਸਿੰਘ ਮਾਨ ,ਐੱਸਡੀਐੱਮ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ਗੁਰਮੰਦਰ ਸਿੰਘ , ਨਾਇਬ ਤਹਿਸੀਲਦਾਰ ਹਰਵਿੰਦਰ ਸਿੰਘ ਸਿੱਧੂ ,ਬੀਡੀਪੀਓ ਹਰਿੰਦਰ ਕੌਰ ਹਾਜ਼ਰ ਸਨ ।