ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲੀਸ ਨੇ ਸਮੈਕ, ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕਰਦਿਆਂ ਪਤੀ-ਪਤਨੀ ਸਣੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਬਡਾਲੀ ਆਲਾ ਸਿੰਘ-ਹੰਸਾਲੀ ਰੋਡ ’ਤੇ ਤਾਜੂ ਖਾਨ ਵਾਸੀ ਪਿੰਡ ਪੀਰਜੈਨ ਤੋਂ ਹੈਰੋਇਨ ਬਰਾਮਦ ਕਰਦਿਆਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਪੁਲੀਸ ਚੌਕੀ ਸੰਘੋਲ ਦੀ ਪੁਲੀਸ ਨੇ ਮੋਰਿੰਡਾ-ਲੁਧਿਆਣਾ ਹਾਈਵੇ ’ਤੇ ਨਾਕਾਬੰਦੀ ਦੌਰਾਨ ਗਗਨਜੋਤ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਸੋਨੀ ਵਾਸੀ ਖਮਾਣੋਂ ਤੋਂ ਸਮੈਕ ਬਰਾਮਦ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਮੂਲੇਪੁਰ ਦੀ ਪੁਲੀਸ ਨੇ ਅਵਤਾਰ ਸਿੰਘ ਵਾਸੀ ਪਿੰਡ ਅਤਾਪੁਰ ਦੇ ਕਬਜ਼ੇ ’ਚੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। -ਪੱਤਰ ਪ੍ਰੇਰਕ