DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਲੈਫਟੀਨੈਂਟ ਬਣੇ

ਦੋ ਮਹਿਲਾ ਕੈਡਿਟਾਂ ਅਤੇ ਦੋ ਮਰਦ ਕੈਡਿਟਾਂ ਨੇ ਹਾਸਲ ਕੀਤੀ ਸਫਲਤਾ, ਅਮਨ ਅਰੋੜਾ ਨੇ ਵਧਾਈ ਦਿੱਤੀ

  • fb
  • twitter
  • whatsapp
  • whatsapp
Advertisement

ਅੱਜ ਚਾਰ ਕੈਡਿਟਾਂ ਨੇ ਭਾਰਤੀ ਥਲ ਸੈਨਾ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਇਨ੍ਹਾਂ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਦੋ ਕੈਡਿਟ ਸ਼ਾਮਲ ਹਨ। ਚੇਨੱਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ ਵਿਖੇ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ, ਜਿਸ ਦਾ ਨਿਰੀਖਣ ਜਲ ਸੈਨਾ ਮੁਖੀ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਨੇ ਕੀਤਾ, ਦੌਰਾਨ ਇਨ੍ਹਾਂ ਕੈਡਿਟਾਂ ਨੂੰ ਕਮਿਸ਼ਨ ਮਿਲਿਆ। ਕੈਡਿਟ ਦੀਪਨੂਰ ਨੂੰ ਆਰਮੀ ਏਵੀਏਸ਼ਨ ਕੋਰ ਵਿੱਚ ਕਮਿਸ਼ਨ ਮਿਲਿਆ ਹੈ, ਜਦਕਿ ਕੈਡਿਟ ਦੀਕਸ਼ਾ ਧੀਮਾਨ ਆਰਮੀ ਆਰਡਨੈਂਸ ਕੋਰ ਵਿੱਚ ਨਿਯੁਕਤ ਹੋਈ ਹੈ। ਦੀਪਨੂਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਪ੍ਰੋਫੈਸਰ ਸੁਖਬੀਰ ਸਿੰਘ ਅਤੇ ਸਰਕਾਰੀ ਸਕੂਲ ਅਧਿਆਪਕਾ ਰਮਨਪ੍ਰੀਤ ਕੌਰ ਦੀ ਧੀ ਹੈ। ਦੀਕਸ਼ਾ ਪਠਾਨਕੋਟ ਦੇ ਇੱਕ ਕਾਰੋਬਾਰੀ ਪਵਨ ਕੁਮਾਰ ਅਤੇ ਇੰਦੂ ਦੀ ਧੀ ਹੈ। ਇਸੇ ਤਰ੍ਹਾਂ ਐੱਮ ਆਰ ਐੱਸ ਏ ਐੱਫ਼ ਪੀ ਆਈ ਦੇ ਦੋ ਕੈਡਿਟਾਂ ਇਸ਼ਪ੍ਰੀਤ ਸਿੰਘ ਢਿੱਲੋਂ ਪੁੱਤਰ ਮਰਹੂਮ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਸੰਤੋਸ਼ ਕੌਰ ਨੇ ਆਰਟਿਲਰੀ ਰੈਜੀਮੈਂਟ ਵਿੱਚ ਅਤੇ ਮੇਜਰ ਜਨਰਲ ਪੀ ਐਸ ਸੰਧੂ (ਸੇਵਾਮੁਕਤ) ਦੇ ਪੁੱਤਰ ਲੈਫਟੀਨੈਂਟ ਅਰਸ਼ ਸਿੰਘ ਨੇ ਜੱਜ ਐਡਵੋਕੇਟ ਜਨਰਲ (ਜੇ ਏ ਜੀ) ਸ਼ਾਖਾ ਵਿੱਚ ਕਮਿਸ਼ਨ ਹਾਸਲ ਕੀਤਾ ਹੈ

ਨਵੇਂ ਕਮਿਸ਼ਨਡ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ, ਕਿ ਇਹ ਨੌਜਵਾਨ ਅਫਸਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਗੇ। ਮਾਈ ਭਾਗੋ ਏ ਐੱਫ ਪੀ ਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਅਤੇ ਐੱਮ ਆਰ ਐਸ ਐੱਫ ਪੀ ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਨੇ ਕੈਡਿਟਾਂ ਨੂੰ ਵਧਾਈ ਦਿੱਤੀ। ਸ੍ਰੀ ਚੌਹਾਨ ਨੇ ਦੱਸਿਆ ਕਿ ਇੰਸਟੀਚਿਊਟ ਦੇ 15 ਹੋਰ ਕੈਡਿਟਾਂ ਨੇ ਐੱਸ ਐਸ ਬੀ ਪਾਸ ਕਰ ਲਿਆ ਹੈ ਅਤੇ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਕੋਰਸ ਲਈ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ।

Advertisement

Advertisement
Advertisement
×