ਅਜੀਤਵਾਲ (ਪੱਤਰ ਪ੍ਰੇਰਕ): ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਦੇ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਵਿੱਚ ਚਾਰ ਰੋਜ਼ਾ ਪੂਰਨਮਾਸ਼ੀ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ। ਅਦਾਰਾ 23 ਮਾਰਚ ਵੱਲੋਂ ਇਤਿਹਾਸਕਾਰ ਸੁਮੇਲ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਵਰ੍ਹੇ ਦੇ ਪੂਰਨਮਾਸ਼ੀ ਪੰਜਾਬੀ ਜੋੜ ਮੇਲੇ ਦਾ ਉਦਘਾਟਨ ਪੰਜਾਬੀ ਕਵੀ ਡਾ. ਗੁਰਭਜਨ ਗਿੱਲ, ਬਲਵਿੰਦਰ ਗਰੇਵਾਲ ਅਤੇ ਇਤਿਹਾਸਕਾਰ ਸੁਮੇਲ ਸਿੰਘ ਸਿੱਧੂ ਨੇ ਕੀਤਾ। ਅੱਜ ਦੇ ਇਸ ਸਾਹਿਤਕ ਸਮਾਗਮ ਦੌਰਾਨ ਡਾ. ਗੁਰਭਜਨ ਗਿੱਲ ਨੇ ਜਸਵੰਤ ਸਿੰਘ ਕੰਵਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।