ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਰ ਤੇ ਟਰੱਕ ਦੀ ਟੱਕਰ ਕਾਰਨ ਚਾਰ ਹਲਾਕ

ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਭੁੱਚੋ ਨੇੜਲੇ ਟੌਲ ਪਲਾਜ਼ਾ ਨਜ਼ਦੀਕ ਵਾਪਰਿਆ ਹਾਦਸਾ
Advertisement

ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਭੁੱਚੋ ਨੇੜਲੇ ਟੌਲ ਪਲਾਜ਼ਾ ਨਜ਼ਦੀਕ ਇੱਕ ਕਾਰ ਤੇ ਟਰੱਕ ਦਰਮਿਆਨ ਭਿਆਨਕ ਟੱਕਰ ਹੋ ਗਈ ਹੈ।

ਮੁੱਢਲੇ ਵੇਰਵਿਆਂ ਮੁਤਾਬਿਕ ਇਸ ਦਰਦਨਾਕ ਹਾਦਸੇ ਦੌਰਾਨ ਕਾਰ ਸਵਾਰ 4 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।

Advertisement

ਦੱਸਿਆ ਜਾਂਦਾ ਹੈ ਕਿ ਹਾਦਸਾ ਉਦੋਂ ਵਾਪਰਿਆ ਜਦੋਂ ਟਾਇਰ ਫਟਣ ਕਾਰਨ ਕਾਰ ਡਿਵਾਈਡਰ ਉਲੰਘ ਕੇ ਦੂਜੇ ਪਾਸੇ ਚਲੀ ਗਈ। ਮ੍ਰਿਤਕਾਂ ’ਚ ਪਿੰਡ ਮੰਡੀ ਕਲਾਂ (ਜ਼ਿਲ੍ਹਾ ਬਠਿੰਡਾ) ਦੇ ਤਿੰਨ ਮਰਦ ਤੇ ਇੱਕ ਔਰਤ ਸ਼ਾਮਲ ਹਨ।

ਪਵਨ ਗੋਇਲ

ਭੁੱਚੋ ਮੰਡੀ: ਭੁੱਚੋ ਮੰਡੀ ਨਜ਼ਦੀਕ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਬਾਅਦ ਦੁਪਹਿਰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਲੜਕਿਆਂ ਅਤੇ ਇੱਕ ਲੜਕੀ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।

ਸਹਾਰਾ ਜਨ ਸੇਵਾ ਭੁੱਚੋ ਮੰਡੀ ਦੇ ਸਹਿਯੋਗ ਨਾਲ ਨਿੱਜੀ ਐਂਬੂਲੈਸਾਂ ਰਾਹੀਂ ਗੰਭੀਰ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਠਿੰਡਾ ਵਿੱਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਛਾਉਣੀ ਦੇ ਐਸਐੱਚਓ ਬਲਜੀਤ ਸਿੰਘ ਅਨੁਸਾਰ ਮ੍ਰਿਤਕਾਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਮਨੀ, ਜੋਬਨਪ੍ਰੀਤ ਸਿੰਘ ਅਤੇ ਹਰਮਨ ਸਿੰਘ ਤਿੰਨੋਂ ਵਾਸੀ ਮੰਡੀ ਕਲਾਂ (ਬਠਿੰਡਾ) ਅਤੇ ਰਮਨਪ੍ਰੀਤ ਕੌਰ ਵਾਸੀ ਮਹਿਤਾ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 19 ਤੋਂ 24 ਸਾਲ ਸੀ।

ਜਾਣਕਾਰੀ ਅਨੁਸਾਰ ਇੱਕ ਸਵਿਫਟ ਕਾਰ (ਪੀਬੀ-03 ਬੀਐੱਫ 8694) ਬਠਿੰਡਾ ਤੋਂ ਰਾਮਪੁਰਾ ਵੱਲ ਜਾ ਰਹੀ ਸੀ। ਇਸ ਦੌਰਾਨ ਇੱਕ ਟਾਇਰ ਫਟ ਜਾਣ ਕਾਰਨ ਕਾਰ ਪਲਟ ਕੇ ਦੂਜੀ ਸਾਈਡ ਚਲੀ ਗਈ ਅਤੇ ਅੱਗਿਓਂ ਆ ਰਹੇ ਟਰੱਕ ਨਾਲ ਇਸ ਦੀ ਸਿੱਧੀ ਟੱਕਰ ਹੋ ਗਈ।

Advertisement