ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫਿਰੋਜ਼ਪੁਰ ਜ਼ਿਲ੍ਹੇ ਦੇ ਚਾਰ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਹਡ਼੍ਹਾਂ ਨਾਲ ਹੋਏ ਨੁਕਸਾਨ, ਮੁਆਵਜ਼ੇ ਤੇ ਰਾਹਤ ਕਾਰਜਾਂ ਬਾਰੇ ਕੀਤੀ ਗੱਲਬਾਤ
Advertisement

ਪਿਛਲੇ ਦਿਨੀਂ ਸਤਲੁਜ ਦਰਿਆ ਦਾ ਪਾਣੀ ਵਧਣ ਕਾਰਨ ਆਏ ਹੜ੍ਹਾਂ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ ਅਤੇ ਹੜ੍ਹ ਨਾਲ ਹੋਏ ਨੁਕਸਾਨ ਦਾ ਖਮਿਆਜ਼ਾ ਦਰਿਆ ਏਰੀਆ ਦੇ ਲੋਕ ਅਜੇ ਤੱਕ ਵੀ ਭੁਗਤ ਰਹੇ ਹਨ

ਜ਼ਿਲ੍ਹਾ ਫਿਰੋਜ਼ਪੁਰ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਨੇ ਜ਼ਿਲ੍ਹੇ ਵਿੱਚ ਆਏ ਹੜ੍ਹ ਕਾਰਨ ਹੋਏ ਲੋਕਾਂ ਦੇ ਨੁਕਸਾਨ ਦੀ ਭਰਪਾਈ, ਮੁਆਵਜ਼ੇ ਅਤੇ ਰਾਹਤ ਕਾਰਜਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚਰਚਾ ਕੀਤੀ। ਚਾਰੇ ਵਿਧਾਇਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਖਰਾਬੇ ਦਾ ਜ਼ਾਇਜਾ ਲਿਆ ਜਾ ਰਿਹਾ ਹੈ ਅਤੇ ਜਲਦੀ ਹੀ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਿਧਾਇਕਾਂ ਨੇ ਦੱਸਿਆ ਕਿ ਸਬੰਧਿਤ ਵਿਭਾਗਾਂ ਵੱਲੋਂ ਪਿੰਡਾਂ ਵਿੱਚ ਸੜਕਾਂ, ਗਲੀਆਂ, ਬਿਲਡਿੰਗਾਂ ਆਦਿ ਦੇ ਹੋਏ ਨੁਕਸਾਨ ਦੀ ਰਿਪੇਅਰ ਅਤੇ ਮੁੜ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੰਜਾਬ ਵਾਸੀਆਂ ਨਾਲ ਹਮੇਸ਼ਾ ਖੜ੍ਹੀ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ ਹੈ।

Advertisement

Advertisement
Show comments