ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚਾਰ ਮਹੀਨੇ ਮੁਕੰਮਲ
ਚੰਡੀਗੜ੍ਹ (ਟਨਸ): ਪੰਜਾਬ ਪੁਲੀਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਚਾਰ ਮਹੀਨੇ ਮੁਕੰਮਲ ਹੋ ਗਏ ਹਨ। ਚਾਰ ਮਹੀਨਿਆਂ ਦੌਰਾਨ ਪੁਲੀਸ ਨੇ ਰੋਜ਼ਾਨਾ 121 ਕੇਸ ਦਰਜ ਕਰਕੇ 163 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ...
Advertisement
ਚੰਡੀਗੜ੍ਹ (ਟਨਸ):
ਪੰਜਾਬ ਪੁਲੀਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਚਾਰ ਮਹੀਨੇ ਮੁਕੰਮਲ ਹੋ ਗਏ ਹਨ। ਚਾਰ ਮਹੀਨਿਆਂ ਦੌਰਾਨ ਪੁਲੀਸ ਨੇ ਰੋਜ਼ਾਨਾ 121 ਕੇਸ ਦਰਜ ਕਰਕੇ 163 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹਰ ਘੰਟੇ 4 ਕੇਸ ਦਰਜ ਕਰਕੇ 6 ਤੋਂ 7 ਨਸ਼ਾ ਤਸਕਰਾਂ ਦੀ ਪੈੜ ਨੱਪੀ ਹੈ। ਪੁਲੀਸ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ 1 ਮਾਰਚ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਪੁਲੀਸ ਨੇ ਹੁਣ ਤੱਕ 19801 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ 12069 ਦੇ ਕਰੀਬ ਕੇਸ ਦਰਜ ਕੀਤੇ ਹਨ।
Advertisement
Advertisement
×