ਚੰਡੀਗੜ੍ਹ, 16 ਮਈ
ਪੰਜਾਬ ਸਰਕਾਰ ਨੇ ਸੂਬੇ ’ਚ ਚਾਰ ਨਵੀਂਆਂ ਲੈਬਾਰਟਰੀਆਂ ਸਥਾਪਤ ਕੀਤੀਆਂ ਹਨ, ਜਿਨ੍ਹਾਂ ਵਿੱਚ ਡੇਂਗੂ ਦੇ ਟੈਸਟ ਮੁਫ਼ਤ ਕੀਤੇ ਜਾਣਗੇ। ਇੱਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਕੌਮੀ ਡੇਂਗੂ ਦਿਹਾੜੇ ਮੌਕੇ ਇਹ ਲੈਬਾਰਟਰੀਆਂ ਚਾਰ ਸਬ ਡਿਵੀਜ਼ਨਲ ਹਸਪਤਾਲਾਂ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ’ਚ ਸਥਾਪਤ ਕੀਤੀਆਂ ਗਈਆਂ ਹਨ। ਇਹ ਲੈਬਾਰਟਰੀਆਂ ਪੰਜਾਰ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਇੱਕ ਸੰਖੇਪ ਸਮਾਗਮ ਦੌਰਾਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ। ਸ੍ਰੀ ਸਿੱਧੂ ਨੇ ਕਿਹਾ ਕਿ ਚਾਰ ਨਵੀਂਆਂ ਲੈਬਾਰਟਰੀਆਂ ਨਾਲ ਸੂਬੇ ’ਚ ਡੇਂਗੂ ਅਤੇ ਚਿਕਨਗੁਨੀਆ ਦੇ ਮੁਫ਼ਤ ਟੈਸਟਾਂ ਲਈ ਲੈਬਾਰਟਰੀਆਂ ਦੀ ਗਿਣਤੀ ਵਧ ਕੇ 39 ਹੋ ਗਈ ਹੈ। -ਏਜੰਸੀ