ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਅਗਸਤ
ਜ਼ਿਲ੍ਹਾ ਸੰਗਰੂਰ ’ਚ ਅੱਜ 4 ਹੋਰ ਕਰੋਨਾ ਪੀੜ੍ਹਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਚਾਰੇ ਮਰੀਜ਼ ਲੌਂਗੋਵਾਲ, ਕੌਹਰੀਆਂ, ਧੂਰੀ ਅਤੇ ਸ਼ੇਰਪੁਰ ਬਲਾਕਾਂ ਨਾਲ ਸਬੰਧਤ ਹਨ। ਹੁਣ ਤੱਕ ਜ਼ਿਲ੍ਹੇ ’ਚ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ 48 ਹੋ ਚੁੱਕੀ ਹੈ ਅਤੇ ਮੌਤਾਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਅੱਜ 31 ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ ਜਦੋਂ ਕਿ 18 ਤੰਦਰੁਸਤ ਹੋ ਕੇ ਘਰ ਪਰਤੇ ਹਨ। ਹੁਣ ਤੱਕ ਜ਼ਿਲ੍ਹੇ ’ਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 1396 ਹੋ ਚੁੱਕੀ ਹੈ, ਜਿਨ੍ਹਾਂ ’ਚੋ 1158 ਤੰਦਰੁਸਤ ਹੋ ਚੁੱਕੇ ਹਨ। ਐਕਟਿਵ ਮਰੀਜ਼ਾਂ ਦੀ ਗਿਣਤੀ 190 ਹੈ, ਜਿਨ੍ਹਾਂ ’ਚੋ 4 ਦੀ ਹਾਲਤ ਗੰਭੀਰ ਹੈ। ਉਧਰ ਪੁਲੀਸ ਲਾਈਨ ਵਿੱਚ ਅੱਠ ਪੁਲੀਸ ਮੁਲਾਜ਼ਮਾਂ ਦੇ ਕਰੋਨਾ ਪਾਜ਼ੇਟਿਵ ਆਉਣ ਕਾਰਨ ਪੁਲੀਸ ਲਾਈਨ ’ਚ ਸਾਰੇ ਦਫ਼ਤਰ ਤਿੰਨ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ, ਜੋ ਹੁਣ ਸੋਮਵਾਰ ਨੂੰ ਖੁੱਲ੍ਹਣਗੇ।