ਚਾਰ ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਕਾਰਜ ਪੁਰਾ ਹੁੰਦਿਆ ਹੀ ਤਬਾਦਲੇ ਸ਼ੁਰੂ ਕਰ ਦਿੱਤੇ ਹਨ। ਅੱਜ ਸੂਬਾ ਸਰਕਾਰ ਨੇ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਚਾਰ ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ...
Advertisement
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਕਾਰਜ ਪੁਰਾ ਹੁੰਦਿਆ ਹੀ ਤਬਾਦਲੇ ਸ਼ੁਰੂ ਕਰ ਦਿੱਤੇ ਹਨ। ਅੱਜ ਸੂਬਾ ਸਰਕਾਰ ਨੇ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਚਾਰ ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਜਾਰੀ ਕੀਤੇ ਹਨ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਪੀ ਸੀ ਐੱਸ ਅਧਿਕਾਰੀ ਹਰਦੀਪ ਸਿੰਘ ਨੂੰ ਐੱਸ ਡੀ ਐੱਮ ਗੁਰੂ ਹਰ ਸਹਾਏ, ਅਸ਼ੋਕ ਕੁਮਾਰ ਨੂੰ ਐੱਸ ਡੀ ਐੱਮ ਗੁਰਦਾਸਪੁਰ, ਰਮਨਦੀਪ ਕੌਰ ਨੂੰ ਐੱਸ ਡੀ ਐੱਮ ਬਨੂੜ ਅਤੇ ਰੋਬਿਨਜੀਤ ਕੌਰ ਨੂੰ ਰੀਜਨਲ ਟਰਾਂਸਪੋਰਟ ਅਫ਼ਸਰ ਗੁਰਦਾਸਪੁਰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਪੁਲੀਸ ਵਿਭਾਗ ਵਿੱਚ ਫੇਰ ਬਦਲ ਕਰਦਿਆਂ 11 ਆਈ ਪੀ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।
Advertisement
Advertisement
×

